ਅਸਾਮ ਵਿੱਚ ਕੋਲਕਾਤਾ-ਸੈਰਾਂਗ ਐਕਸਪ੍ਰੈੱਸ ਰੇਲਗੱਡੀ ਦੇ 6 ਡੱਬੇ ਪਟੜੀ ਤੋਂ ਉਤਰੇ

Six coaches of the Kolkata-Sairang Express derailed near Digaru railway station on the outskirts of Guwahati in Assam early Wednesday.

ਅਸਾਮ ਵਿੱਚ ਕੋਲਕਾਤਾ-ਸੈਰਾਂਗ ਐਕਸਪ੍ਰੈੱਸ ਰੇਲਗੱਡੀ ਦੇ 6 ਡੱਬੇ ਪਟੜੀ ਤੋਂ ਉਤਰੇ

ਗੁਹਾਟੀ-ਅਸਾਮ ਵਿੱਚ ਬੁੱਧਵਾਰ ਤੜਕਸਾਰ ਇੱਕ ਰੇਲ ਹਾਦਸਾ ਵਾਪਰਿਆ, ਜਿੱਥੇ ਕੋਲਕਾਤਾ ਤੋਂ ਮਿਜ਼ੋਰਮ ਦੇ ਸੈਰਾਂਗ ਜਾ ਰਹੀ ਕੋਲਕਾਤਾ-ਸੈਰਾਂਗ ਐਕਸਪ੍ਰੈੱਸ ਦੇ 6 ਡੱਬੇ ਪਟੜੀ ਤੋਂ ਉਤਰ ਗਏ। ਇਹ ਹਾਦਸਾ ਗੁਹਾਟੀ ਦੇ ਬਾਹਰੀ ਇਲਾਕੇ ਵਿੱਚ ਡਿਗਾਰੂ ਰੇਲਵੇ ਸਟੇਸ਼ਨ ਨੇੜੇ ਵਾਪਰਿਆ।

ਜਾਣਕਾਰੀ ਮੁਤਾਬਕ ਰੇਲਗੱਡੀ ਕੋਲਕਾਤਾ ਦੇ ਚਿਤਪੁਰ ਸਟੇਸ਼ਨ ਤੋਂ ਰਵਾਨਾ ਹੋ ਕੇ ਮਿਜ਼ੋਰਮ ਦੀ ਰਾਜਧਾਨੀ ਆਇਜ਼ੌਲ ਨੇੜੇ ਸਥਿਤ ਸੈਰਾਂਗ ਵੱਲ ਜਾ ਰਹੀ ਸੀ। ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।

ਉੱਤਰ-ਪੂਰਬੀ ਸਰਹੱਦੀ ਰੇਲਵੇ (ਐੱਨਐੱਫਆਰ) ਦੇ ਅਧਿਕਾਰੀ ਕਪਿੰਜਲ ਕਿਸ਼ੋਰ ਸ਼ਰਮਾ ਮੁਤਾਬਕ ਸੀਨੀਅਰ ਰੇਲਵੇ ਅਧਿਕਾਰੀ ਹਾਦਸੇ ਵਾਲੀ ਥਾਂ ਵੱਲ ਰਵਾਨਾ ਹੋ ਗਏ ਹਨ। ਹੁਣ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ ਹੈ। ਹਾਦਸੇ ਦੇ ਕਾਰਨਾਂ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ।