ਕੈਨੇਡਾ ਨਾਲ ਵਪਾਰਕ ਸਮਝੌਤਾ ਜਲਦ ਹੋਣ ਦੀ ਉਮੀਦ: ਟਰੰਪ

U.S. President Donald Trump has expressed optimism that a trade agreement with Canada could be reached soon.

ਕੈਨੇਡਾ ਨਾਲ ਵਪਾਰਕ ਸਮਝੌਤਾ ਜਲਦ ਹੋਣ ਦੀ ਉਮੀਦ: ਟਰੰਪ

ਵਾਸ਼ਿੰਗਟਨ-ਅਮਰੀਕਾ ਅਤੇ ਕੈਨੇਡਾ ਵਿਚਾਲੇ ਵਪਾਰਕ ਸਮਝੌਤੇ ਨੂੰ ਲੈ ਕੇ ਗੱਲਬਾਤ ਤੇਜ਼ ਹੋ ਗਈ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਉਮੀਦ ਜਤਾਈ ਹੈ ਕਿ ਦੋਵੇਂ ਦੇਸ਼ ਜਲਦ ਹੀ ਸਮਝੌਤੇ ’ਤੇ ਪਹੁੰਚ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਅਮਰੀਕੀ ਕਿਸਾਨਾਂ ਅਤੇ ਦੇਸ਼ ਲਈ ਲਾਹੇਵੰਦ ਹੋਵੇਗਾ ਅਤੇ ਕੈਨੇਡਾ ਨੂੰ ਵੀ ਇਸ ਦਾ ਫਾਇਦਾ ਮਿਲੇਗਾ।

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਵੀ ਟਰੰਪ ਨਾਲ ਹੋਈ ਗੱਲਬਾਤ ਨੂੰ ਚੰਗਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦੇ ਨੁਮਾਇੰਦੇ ਆਉਣ ਵਾਲੇ ਹਫ਼ਤਿਆਂ ਦੌਰਾਨ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਕੰਮ ਕਰਨਗੇ।

ਹਾਲਾਂਕਿ ਕਾਰਨੀ ਨੇ ਸਪੱਸ਼ਟ ਕੀਤਾ ਕਿ ਕੈਨੇਡਾ ਅਜਿਹੇ ਕਿਸੇ ਵੀ ਸਮਝੌਤੇ ਲਈ ਸਹਿਮਤ ਨਹੀਂ ਹੋਵੇਗਾ, ਜੋ ਦੇਸ਼ ਦੇ ਹਿੱਤਾਂ, ਸੱਭਿਆਚਾਰ ਅਤੇ ਖੁਦਮੁਖਤਿਆਰੀ ਨੂੰ ਨੁਕਸਾਨ ਪਹੁੰਚਾਉਂਦਾ ਹੋਵੇ। ਫਿਲਹਾਲ ਦੋਵਾਂ ਦੇਸ਼ਾਂ ਵਿਚਾਲੇ ਕੋਈ ਅੰਤਿਮ ਵਪਾਰਕ ਸਮਝੌਤਾ ਨਹੀਂ ਹੋਇਆ ਹੈ।