ਕੈਨੇਡਾ ਵਿੱਚ ਜੰਗਲਾਂ ਦੀ ਅੱਗ ਕਾਰਨ 400 ਤੋਂ ਵਧੇਰੇ ਘਰਾਂ ਨੂੰ ਖਾਲੀ ਕਰਨ ਦੇ ਹੁਕਮ
ਵੈਨਕੂਵਰ-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਉਕਨਾਗਨ ਜੰਗਲੀ ਖੇਤਰ ’ਚ ਅੱਗ ਲੱਗਣ ਦੀ ਘਟਨਾਵਾਂ ਨੇ ਇੱਕ ਵਾਰੀ ਮੁੜ ਤੋਂ ਆਮ ਜਨ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਇਸ ਸਬੰਧੀ ਪ੍ਰਾਪਤ ਤਾਜ਼ਾ ਜਾਣਕਾਰੀ ਮੁਤਾਬਕ ਇਸ ਖੇਤਰ ਦੇ ਜੰਗਲਾਂ ਚ ਲੱਗੀ ਅੱਗ ਕਾਰਨ 400 ਤੋਂ ਵਧੇਰੇ ਘਰਾਂ ਨੂੰ ਤੁਰੰਤ ਖਾਲੀ ਕਰਨ ਦਾ ਹੁਕਮ ਦਿੱਤਾ ਗਿਆ ਹੈ। ਅਤੇ ਇਸ ਅੱਗ ਕਾਰਨ ਹਾਈਵੇ 97 ਸੀ ਨੂੰ ਮਜਬੂਰੀ ਕਾਰਨ ਆਰਜੀ ਤੌਰ ’ਤੇ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਉੱਥੋਂ ਦੇ ਵਸਨੀਕਾਂ ਦੇ ਨਾਲ-ਨਾਲ ਸੈਲਾਨੀਆਂ ਅਤੇ ਕਾਰੋਬਾਰੀ ਗਤੀਵਿਧੀਆਂ ਨਾਲ ਜੁੜੇ ਲੋਕਾ ਨੂੰ ਵੀ ਕਾਫੀ ਹੱਦ ਤੱਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਭਿਆਨਕ ’ਤੇ ਅੱਗ ਕਾਬੂ ਪਾਉਣ ’ਚ ਜੁਟੀਆਂ ਬਚਾਅ ਕਾਰਜ ਦੀਆਂ ਟੀਮਾਂ ਵੱਲੋਂ ਹੈਲੀਕਾਪਟਰਾਂ ਅਤੇ ਹੋਰਨਾਂ ਸਾਧਨਾਂ ਰਾਹੀਂ ਹਾਲਾਤ ’ਤੇ ਕਾਬੂ ਪਾਉਣ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਜ਼ਿਕਰਯੋਗ ਹੈ ਕਿ ਕੁਦਰਤੀ ਨਜਾਰਿਆਂ ਨਾਲ ਭਰਪੂਰ ਉਕਨਾਗਨ ਦਾ ਇਲਾਕਾ ਆਪਣੇ ਅੰਗੂਰਾਂ ਦੀ ਪੈਦਾਵਾਰ ਅਤੇ ਸੈਲਾਨੀਆਂ ਦੀ ਪਸੰਦੀਦਾ ਸੈਰਗਾਹ ਵ ਜੋਂ ਜਾਣਿਆ ਜਾਂਦਾ ਹੈ।
















