ਕੈਲਗਰੀ ਵਿੱਚ ਭਿਆਨਕ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

ਕੈਲਗਰੀ ਵਿੱਚ ਭਿਆਨਕ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

ਕੈਲਗਰੀ-ਕੈਨੇਡਾ ਦੇ ਸ਼ਹਿਰ ਕੈਲਗਰੀ ਵਿੱਚ ਵੀਰਵਾਰ ਦੁਪਹਿਰ ਨੂੰ ਭਿਆਨਕ ਗਰਜ-ਤੂਫ਼ਾਨ (Severe Thunderstorm) ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਇਨਵਾਇਰਨਮੈਂਟ ਕੈਨੇਡਾ ਵੱਲੋਂ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ।

ਮੌਸਮ ਮਾਹਿਰਾਂ ਅਨੁਸਾਰ ਖੇਤਰ ਵਿੱਚ ਵਿਕਸਤ ਹੋ ਰਹੇ ਤੂਫ਼ਾਨਾਂ ਕਾਰਨ ਵੱਡੇ ਆਕਾਰ ਦੇ ਗੜੇ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਮੌਸਮ ਦੀ ਇਹ ਸਥਿਤੀ ਸ਼ਾਮ ਤੱਕ ਜਾਰੀ ਰਹਿ ਸਕਦੀ ਹੈ।ਪ੍ਰਸ਼ਾਸਨ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਜਿਵੇਂ ਹੀ ਤੂਫ਼ਾਨ ਨੇੜੇ ਆਉਣ ਦੇ ਸੰਕੇਤ ਮਿਲਣ, ਤੁਰੰਤ ਸੁਰੱਖਿਅਤ ਥਾਂ ਜਾਂ ਘਰਾਂ ਅੰਦਰ ਚਲੇ ਜਾਣ। ਨਾਲ ਹੀ ਲੋਕਾਂ ਨੂੰ ਮੌਸਮ ਸੰਬੰਧੀ ਤਾਜ਼ਾ ਜਾਣਕਾਰੀ ਉੱਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਗਈ ਹੈ।ਮੌਸਮ ਵਿਭਾਗ ਨੇ ਕਿਹਾ ਹੈ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਤੋਂ ਬਚਣ ਲਈ ਸਾਵਧਾਨੀ ਵਰਤਣਾ ਬਹੁਤ ਜ਼ਰੂਰੀ ਹੈ।