ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਬਾਦਲ ਤੋਂ ਪੁੱਛਿਆ ਸਵਾਲ

ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਬਾਦਲ ਤੋਂ ਪੁੱਛਿਆ ਸਵਾਲ

ਅੰਮ੍ਰਿਤਸਰ-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਸਵਾਲ ਚੁੱਕਦਿਆਂ ਕਿਹਾ ਹੈ ਕਿ ਉਨ੍ਹਾਂ ਦੇ ਨਿੱਜੀ ਟੀਵੀ ਚੈਨਲ ਵੱਲੋਂ ਗੁਰਬਾਣੀ ਪ੍ਰਸਾਰਣ ਦੇ ਬਦਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਫੰਡ ਕਿਉਂ ਨਹੀਂ ਦਿੱਤਾ ਜਾ ਰਿਹਾ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ SGPC ਨੇ ਨਿੱਜੀ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਦਿੱਤੇ ਸਨ, ਜਿਸ ਦੇ ਬਦਲੇ ਪਹਿਲਾਂ ਨਿਰਧਾਰਤ ਰਕਮ ਕਮੇਟੀ ਕੋਲ ਜਮ੍ਹਾਂ ਕਰਵਾਈ ਜਾਂਦੀ ਰਹੀ। ਉਨ੍ਹਾਂ ਦੱਸਿਆ ਕਿ SGPC ਦੇ ਬਜਟ ਅਨੁਸਾਰ ਸਾਲ 2020-21 ਦੌਰਾਨ 2 ਕਰੋੜ 65 ਲੱਖ ਰੁਪਏ, 2021-22 ਵਿੱਚ 1 ਕਰੋੜ ਰੁਪਏ ਅਤੇ 2022-23 ਵਿੱਚ 2 ਕਰੋੜ 90 ਲੱਖ ਰੁਪਏ SGPC ਕੋਲ ਜਮ੍ਹਾਂ ਕਰਵਾਏ ਗਏ ਸਨ।

ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਨਿੱਜੀ ਚੈਨਲ ਵੱਲੋਂ SGPC ਨੂੰ ਕੋਈ ਵੀ ਰਕਮ ਜਮ੍ਹਾਂ ਨਹੀਂ ਕਰਵਾਈ ਗਈ, ਜਦਕਿ ਗੁਰਬਾਣੀ ਦਾ ਪ੍ਰਸਾਰਣ ਅਜੇ ਵੀ ਜਾਰੀ ਹੈ।

SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਵਾਲ ਨਾ ਪੁੱਛਣ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਧਾਮੀ ਖੁਦ ਇਹ ਕਹਿ ਚੁੱਕੇ ਹਨ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਸਿਪਾਹੀ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਸਵਾਲ ਕਮਾਂਡਰ, ਅਰਥਾਤ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਜਾਣਾ ਚਾਹੀਦਾ ਹੈ ਕਿ ਜਦੋਂ ਗੁਰਬਾਣੀ ਦਾ ਪ੍ਰਸਾਰਣ ਜਾਰੀ ਹੈ ਤਾਂ ਫਿਰ SGPC ਨੂੰ ਫੰਡ ਕਿਉਂ ਨਹੀਂ ਦਿੱਤੇ ਜਾ ਰਹੇ।