ਗੁਰਮੀਤ ਰਾਮ ਰਹੀਮ ਨੂੰ 21 ਦਿਨ ਦੀ ਫਰਲੋ, 17ਵੀਂ ਵਾਰ ਜੇਲ੍ਹ ਤੋਂ ਬਾਹਰ ਆਵੇਗਾ
ਚੰਡੀਗੜ੍ਹ-ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨ ਦੀ ਫਰਲੋ ਮਿਲ ਗਈ ਹੈ। ਉਹ ਇਸ ਦੌਰਾਨ ਸਿਰਸਾ ਸਥਿਤ ਡੇਰੇ ਵਿੱਚ ਰਹੇਗਾ।ਗੁਰਮੀਤ ਰਾਮ ਰਹੀਮ ਇਸ ਸਮੇਂ ਹਰਿਆਣਾ ਦੇ ਰੋਹਤਕ ਸਥਿਤ ਸੁਨਾਰੀਆ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਉਸ ਨੂੰ ਦੋ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਅਗਸਤ 2017 ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ।
ਜਾਣਕਾਰੀ ਮੁਤਾਬਕ ਇਹ 17ਵੀਂ ਵਾਰ ਹੈ ਜਦੋਂ ਸਜ਼ਾ ਮਿਲਣ ਤੋਂ ਬਾਅਦ ਰਾਮ ਰਹੀਮ ਜੇਲ੍ਹ ਤੋਂ ਬਾਹਰ ਆਵੇਗਾ। ਇਸ ਤੋਂ ਪਹਿਲਾਂ ਉਸ ਨੂੰ ਮਈ 2026 ਵਿੱਚ 30 ਦਿਨ ਅਤੇ ਜਨਵਰੀ ਵਿੱਚ 40 ਦਿਨ ਦੀ ਪੈਰੋਲ ਦਿੱਤੀ ਗਈ ਸੀ।21 ਦਿਨਾਂ ਦੀ ਫਰਲੋ ਦੌਰਾਨ ਉਸ ਦੇ ਸਿਰਸਾ ਸਥਿਤ ਡੇਰੇ ਵਿੱਚ ਰਹਿਣ ਦੀ ਜਾਣਕਾਰੀ ਸਾਹਮਣੇ ਆਈ ਹੈ।
















