ਗੁੜਗਾਓਂ ਤੇ ਨੂਹ ’ਚ ਨਿੱਜੀ ਬਿਜਲੀ ਵੰਡ ਲਾਇਸੈਂਸ ਦਾ ਹਰਿਆਣਾ ਸਰਕਾਰ ਵੱਲੋਂ ਵਿਰੋਧ

The Haryana government has opposed a proposal to grant a private company a licence for parallel electricity distribution in Gurugram and Nuh. Power Minister Anil Vij said the government has already opposed the proposal before HERC and may approach the court if needed. Employees and engineers are also opposing the move, fearing privatisation of electricity distribution.

ਗੁੜਗਾਓਂ ਤੇ ਨੂਹ ’ਚ ਨਿੱਜੀ ਬਿਜਲੀ ਵੰਡ ਲਾਇਸੈਂਸ ਦਾ ਹਰਿਆਣਾ ਸਰਕਾਰ ਵੱਲੋਂ ਵਿਰੋਧ

ਚੰਡੀਗੜ੍ਹ-ਹਰਿਆਣਾ ਸਰਕਾਰ ਨੇ ਗੁੜਗਾਓਂ ਅਤੇ ਨੂਹ ਵਿੱਚ ਨਿੱਜੀ ਕੰਪਨੀ ਨੂੰ ਸਮਾਂਤਰ ਬਿਜਲੀ ਵੰਡ ਦਾ ਲਾਇਸੈਂਸ ਦੇਣ ਦੀ ਤਜਵੀਜ਼ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਬਿਜਲੀ ਮੰਤਰੀ ਅਨਿਲ ਵਿਜ ਨੇ ਸੋਮਵਾਰ ਨੂੰ ਵਿਧਾਨ ਸਭਾ ਵਿੱਚ ਕਿਹਾ ਕਿ ਸਰਕਾਰ ਨੇ ਪਹਿਲਾਂ ਹੀ ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ (HERC) ਕੋਲ ਇਸ ਪ੍ਰਸਤਾਵ ਦਾ ਵਿਰੋਧ ਦਰਜ ਕਰਵਾ ਦਿੱਤਾ ਹੈ।

ਵਿਜ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਸਰਕਾਰ ਇਸ ਮਾਮਲੇ ਨੂੰ ਅਦਾਲਤ ਵਿੱਚ ਵੀ ਲੈ ਕੇ ਜਾਵੇਗੀ। ਦਿੱਲੀ ਆਧਾਰਿਤ ਇਲੈਵਨ ਪਾਵਰ ਪ੍ਰਾਈਵੇਟ ਲਿਮਟਿਡ ਵੱਲੋਂ ਗੁੜਗਾਓਂ ਅਤੇ ਨੂਹ ਵਿੱਚ ਬਿਜਲੀ ਵੰਡ ਲਈ ਲਾਇਸੈਂਸ ਹਾਸਲ ਕਰਨ ਸਬੰਧੀ ਅਰਜ਼ੀ ਦਾਇਰ ਕੀਤੀ ਗਈ ਹੈ।ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਸਰਕਾਰ ਤੋਂ ਮੰਗ ਕੀਤੀ ਸੀ ਕਿ ਦੋਵਾਂ ਜ਼ਿਲ੍ਹਿਆਂ ਵਿੱਚ ਸਮਾਂਤਰ ਬਿਜਲੀ ਵੰਡ ਦੀ ਇਜਾਜ਼ਤ ਨਾ ਦਿੱਤੀ ਜਾਵੇ। ਇਸ ਮਾਮਲੇ ਨੂੰ ਲੈ ਕੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਅਤੇ ਇੰਜੀਨੀਅਰਾਂ ਵੱਲੋਂ ਵੀ ਵਿਰੋਧ ਕੀਤਾ ਜਾ ਰਿਹਾ ਹੈ।ਕਰਮਚਾਰੀ ਜਥੇਬੰਦੀਆਂ ਦਾ ਦੋਸ਼ ਹੈ ਕਿ ਨਿੱਜੀ ਕੰਪਨੀ ਨੂੰ ਬਿਜਲੀ ਵੰਡ ਦੀ ਇਜਾਜ਼ਤ ਦੇਣ ਨਾਲ ਸੂਬੇ ਵਿੱਚ ਬਿਜਲੀ ਵੰਡ ਦੇ ਨਿੱਜੀਕਰਨ ਦਾ ਰਾਹ ਖੁੱਲ੍ਹ ਸਕਦਾ ਹੈ। ਸਰਕਾਰ ਨੇ ਫਿਲਹਾਲ ਇਸ ਪ੍ਰਸਤਾਵ ਦਾ ਵਿਰੋਧ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।