Jul 17, 2026 0 1
Jul 17, 2026 0 2
Jul 17, 2026 0 3
Jul 17, 2026 0 0
Jul 16, 2026 0 3
Jul 15, 2026 0 6
Jul 12, 2026 0 7
Jul 16, 2026 0 2
Jul 16, 2026 0 1
Jul 16, 2026 0 15
Jul 15, 2026 0 3
Jan 8, 2026 0 69
Jan 8, 2026 0 92
Jan 8, 2026 0 73
Jan 8, 2026 0 71
Jul 10, 2026 0 9
Jul 9, 2026 0 10
Jul 8, 2026 0 9
Jun 21, 2026 0 18
Jun 17, 2026 0 27
Jul 12, 2026 0 6
Jul 9, 2026 0 6
Jul 8, 2026 0 8
Jul 5, 2026 0 13
Join our subscribers list to get the latest news, updates and special offers directly in your inbox
ਪੰਜਾਬ
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਡੀਗੜ੍ਹ ਨੂੰ "ਯੋਜਨਾਬੱਧ ਵਿਕਾਸ ਦਾ ਪ੍ਰਤੀਕ" ਅਤੇ "ਦੇਸ਼ ਲਈ ਵਿਕਾਸ ਦਾ ਮਾਡਲ" ਕਰਾਰ ਦਿੰਦਿਆਂ ਕਿਹਾ ਕਿ ਸ਼ਹਿਰ ਦੀ ਤਰੱਕੀ ਦਾ ਲਾਭ ਸਿਰਫ਼ ਚੰਡੀਗੜ੍ਹ ਦੇ ਲੋਕਾਂ ਨੂੰ ਹੀ ਨਹੀਂ, ਸਗੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਵਸਨੀਕਾਂ ਨੂੰ ਵੀ ਮਿਲ ਰਿਹਾ ਹੈ।
ਸ਼ੁੱਕਰਵਾਰ ਨੂੰ ਪੀਈਸੀ (ਪੰਜਾਬ ਇੰਜੀਨੀਅਰਿੰਗ ਕਾਲਜ) ਵਿੱਚ ਕਰਵਾਏ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨੇ ₹4,700 ਕਰੋੜ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਬਿਹਤਰ ਜੀਵਨ-ਸ਼ੈਲੀ, ਯੋਜਨਾਬੱਧ ਵਿਕਾਸ ਅਤੇ ਉੱਚ ਪੱਧਰੀ ਸਿਹਤ ਸੇਵਾਵਾਂ ਕਾਰਨ ਪੂਰੇ ਦੇਸ਼ ਲਈ ਮਿਸਾਲ ਬਣ ਚੁੱਕਾ ਹੈ।
ਮੋਦੀ ਨੇ ਕਿਹਾ ਕਿ ਚੰਡੀਗੜ੍ਹ ਉੱਤਰੀ ਭਾਰਤ ਦਾ ਇੱਕ ਵੱਡਾ ਸਿਹਤ ਕੇਂਦਰ ਹੈ, ਜਿੱਥੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਤੋਂ ਹਜ਼ਾਰਾਂ ਮਰੀਜ਼ ਇਲਾਜ ਲਈ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਪੀਜੀਆਈ ਚੰਡੀਗੜ੍ਹ ਵਿੱਚ ਸਿਹਤ ਸਹੂਲਤਾਂ ਦਾ ਹੋਰ ਵਿਸਥਾਰ ਕੀਤਾ ਜਾ ਰਿਹਾ ਹੈ, ਜਿਸ ਨਾਲ ਲੱਖਾਂ ਲੋਕਾਂ ਨੂੰ ਲਾਭ ਮਿਲੇਗਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਮਾਰਟ ਸਿਟੀ ਮਿਸ਼ਨ ਤਹਿਤ ਚੰਡੀਗੜ੍ਹ ਵਿੱਚ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ, ਸਮਾਰਟ ਟ੍ਰੈਫਿਕ ਮੈਨੇਜਮੈਂਟ, ਸਮਾਰਟ ਪਾਰਕਿੰਗ ਅਤੇ ਡਿਜ਼ੀਟਲ ਗਵਰਨੈਂਸ ਵਰਗੇ ਕਈ ਪ੍ਰਾਜੈਕਟ ਪੂਰੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਅਧੀਨ ਸ਼ਹਿਰ ਵਿੱਚ ₹2,500 ਕਰੋੜ ਤੋਂ ਵੱਧ ਦਾ ਨਿਵੇਸ਼ ਕੀਤਾ ਗਿਆ ਹੈ।
ਇਸ ਮੌਕੇ ਪ੍ਰਧਾਨ ਮੰਤਰੀ ਨੇ ਆਈਟੀ ਸਿਟੀ ਤੋਂ ਕੁਰਾਲੀ ਤੱਕ ਛੇ ਮਾਰਗੀ ਗ੍ਰੀਨਫੀਲਡ ਹਾਈਵੇਅ ਦਾ ਉਦਘਾਟਨ ਕੀਤਾ ਅਤੇ ਅੰਬਾਲਾ-ਚੰਡੀਗੜ੍ਹ ਗ੍ਰੀਨਫੀਲਡ ਹਾਈਵੇਅ ਦੇ ਪੀਆਰ-7 ਸਪਰ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਏਅਰਪੋਰਟ ਰੋਡ 'ਤੇ ਟ੍ਰੈਫਿਕ ਦਾ ਦਬਾਅ ਘਟੇਗਾ, ਆਵਾਜਾਈ ਸੁਗਮ ਹੋਵੇਗੀ ਅਤੇ ਉਦਯੋਗ ਤੇ ਕਾਰੋਬਾਰ ਨੂੰ ਵੀ ਗਤੀ ਮਿਲੇਗੀ।
ਸਿਹਤ ਖੇਤਰ ਨੂੰ ਮਜ਼ਬੂਤ ਕਰਨ ਲਈ ਪ੍ਰਧਾਨ ਮੰਤਰੀ ਨੇ ਐਡਵਾਂਸਡ ਮਦਰ ਐਂਡ ਚਾਈਲਡ ਸੈਂਟਰ, ਐਡਵਾਂਸਡ ਨਿਊਰੋਸਾਇੰਸਿਜ਼ ਸੈਂਟਰ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਹੈਲਥ ਇੰਫਰਾਸਟਰਕਚਰ ਮਿਸ਼ਨ ਤਹਿਤ ਪੀਜੀਆਈ ਵਿੱਚ 150 ਬਿਸਤਰਿਆਂ ਵਾਲੇ ਅਤਿ-ਆਧੁਨਿਕ ਕ੍ਰਿਟੀਕਲ ਕੇਅਰ ਬਲਾਕ ਦਾ ਨੀਂਹ ਪੱਥਰ ਵੀ ਰੱਖਿਆ ਗਿਆ।
ਮੋਦੀ ਨੇ ਕਿਹਾ ਕਿ ਇਹ ਸਾਰੀਆਂ ਸਿਹਤ ਸਹੂਲਤਾਂ ਉੱਤਰੀ ਭਾਰਤ ਦੇ ਲੱਖਾਂ ਲੋਕਾਂ ਨੂੰ ਉੱਚ ਪੱਧਰੀ ਇਲਾਜ ਮੁਹੱਈਆ ਕਰਵਾਉਣ ਵਿੱਚ ਮਦਦਗਾਰ ਸਾਬਤ ਹੋਣਗੀਆਂ। ਉਨ੍ਹਾਂ ਇਹ ਵੀ ਯਾਦ ਕੀਤਾ ਕਿ ਜਦੋਂ ਉਹ ਚੰਡੀਗੜ੍ਹ ਵਿੱਚ ਰਹਿੰਦੇ ਸਨ ਤਾਂ ਉਨ੍ਹਾਂ ਦੇ ਕਈ ਸਾਥੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਲਾਜ ਲਈ ਪੀਜੀਆਈ ਆਉਂਦੇ ਸਨ, ਜਿਸ ਕਾਰਨ ਉਹ ਇਸ ਸੰਸਥਾ ਦੀ ਮਹੱਤਤਾ ਨੂੰ ਨੇੜਿਓਂ ਜਾਣਦੇ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੀ ਆਰਥਿਕ ਤਰੱਕੀ ਲਈ ਮਜ਼ਬੂਤ ਬੁਨਿਆਦੀ ਢਾਂਚਾ ਬਹੁਤ ਜ਼ਰੂਰੀ ਹੈ ਅਤੇ ਕੇਂਦਰ ਸਰਕਾਰ ਇਸੇ ਸੋਚ ਨਾਲ ਦੇਸ਼ ਭਰ ਵਿੱਚ ਆਧੁਨਿਕ ਸੜਕਾਂ, ਸਿਹਤ ਸੰਸਥਾਵਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਲਗਾਤਾਰ ਕੰਮ ਕਰ ਰਹੀ ਹੈ।
Previous Article
Next Article
Like
Dislike
Love
Funny
Angry
Sad
Wow
Jul 10, 2026 0 4
Apr 30, 2026 0 29
Dec 14, 2025 0 32
Sep 22, 2025 0 69
Mar 5, 2026 0 30
Apr 12, 2026 0 29
This site uses cookies. By continuing to browse the site you are agreeing to our use of cookies.