ਚੰਡੀਗੜ੍ਹ ਸੁਖਨਾ ਝੀਲ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ
ਚੰਡੀਗੜ੍ਹ-ਚੰਡੀਗੜ੍ਹ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਸੁਖਨਾ ਝੀਲ ਦਾ ਪਾਣੀ ਦਾ ਪੱਧਰ ਖਤਰਨਾਕ ਹੱਦ ਵੱਲ ਵਧ ਰਿਹਾ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਝੀਲ ਦੇ ਨੇੜਲੇ ਇਲਾਕਿਆਂ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ, ਸੁਤੰਤਰਤਾ ਦਿਵਸ (15 ਅਗਸਤ) ਨੂੰ ਵੀ ਸ਼ਹਿਰ ਵਿੱਚ ਬਾਰਿਸ਼ ਦੀ ਸੰਭਾਵਨਾ ਹੈ।ਝੀਲ ਵਿੱਚ ਪਾਣੀ ਦੇ ਵਧਦੇ ਪੱਧਰ ਕਾਰਨ ਪ੍ਰਸ਼ਾਸਨ ਨੂੰ ਤਿੰਨ ਵਾਰ ਫਲੱਡ ਗੇਟ ਖੋਲ੍ਹਣੇ ਪਏ ਹਨ।
ਜੇ ਮੀਂਹ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਗੇਟ ਦੁਬਾਰਾ ਖੋਲ੍ਹਣ ਦੀ ਨੌਬਤ ਆ ਸਕਦੀ ਹੈ। ਹਾਲ ਹੀ ਵਿੱਚ, ਜਦੋਂ ਪਾਣੀ ਦਾ ਪੱਧਰ ਵਧਿਆ ਸੀ, ਰਾਤ ਨੂੰ ਗੇਟ ਖੋਲ੍ਹ ਕੇ ਵਾਧੂ ਪਾਣੀ ਨੂੰ ਬਾਹਰ ਕੱਢਿਆ ਗਿਆ ਸੀ। ਪਾਣੀ ਦਾ ਪੱਧਰ 1162.20 ਫੁੱਟ ਤੱਕ ਪਹੁੰਚਣ ਤੋਂ ਬਾਅਦ ਹੀ ਗੇਟ ਬੰਦ ਕੀਤੇ ਗਏ ਸਨ।
















