ਜਗਮੀਤ ਬਰਾੜ ਨੇ ਨਾਮਜ਼ਦਗੀ ਕਾਗਜ਼ ਵਾਪਸ ਲਏ 

ਜਗਮੀਤ ਬਰਾੜ ਨੇ ਨਾਮਜ਼ਦਗੀ ਕਾਗਜ਼ ਵਾਪਸ ਲਏ 

ਮੁਕਤਸਰ-ਗਿੱਦੜਬਾਹਾ ਜ਼ਿਮਨੀ ਚੋਣ ਤੋਂ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ। ਜਾਣਕਾਰੀ ਮੁਤਾਬਕ ਇਸ ਦੌਰਾਨ ਜਗਮੀਤ ਬਰਾੜ ਨੇ ਕਿਹਾ ਕਿ ਮੈਂ ਆਪਣੀ 21 ਮੈਂਬਰੀ ਸਲਾਹਕਾਰ ਕਮੇਟੀ ਨਾਲ ਸਲਾਹ ਕੀਤੀ ਹੈ ਅਤੇ ਨਾਮਜ਼ਦਗੀ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਨਾ ਤਾਂ ਮੈਂ ਕਿਸੇ ਉਮੀਦਵਾਰ ਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਹੈ ਅਤੇ ਨਾ ਹੀ ਮੈਂ ਕਾਂਗਰਸ ਵਿੱਚ ਸ਼ਾਮਲ ਹੋ ਰਿਹਾ ਹਾਂ।’’ ਇਸ ਮੌਕੇ ਉਨ੍ਹਾਂ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਵੀ ਆਲੋਚਨਾ ਕੀਤੀ, ਜਿਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਕਾਂਗਰਸ ਉਮੀਦਵਾਰ ਵਜੋਂ ਜ਼ਿਮਨੀ ਚੋਣ ਲੜ ਰਹੀ ਹੈ। ਬਰਾੜ ਨੇ ਕਿਹਾ, ‘‘ਮੈਂ ਰਾਜਾ ਵੜਿੰਗ ਵਿਰੁੱਧ ਜਾਂਚ ਅਤੇ ਕਾਰਵਾਈ ਦੀ ਮੰਗ ਕਰਦਾ ਹਾਂ, ਜੋ ਵਿਵਾਦਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਟਰਾਂਸਪੋਰਟ ਘੁਟਾਲੇ ਦਾ ਦੋਸ਼ੀ ਹੈ।’’