ਪ੍ਰਦੂਸ਼ਣ ਕੰਟਰੋਲ ਬੋਰਡ ਵਿਭਾਗ ’ਚ 96 ਅਧਿਕਾਰੀਆਂ ਦੇ ਕੀਤੇ ਤਬਾਦਲੇ
ਚੰਡੀਗੜ੍ਹ-ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵੱਡਾ ਫੇਰਬਦਲ ਦਾ ਸਿਲਸਿਲਾ ਜਾਰੀ ਹੈ। ਇਸੇ ਕ੍ਰਮ ’ਚ ਹੁਣ ਮਾਨ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਪ੍ਰਦੂਸ਼ਣ ਕੰਟਰੋਲ ਬੋਰਡ ਵਿਭਾਗ ਵਿੱਚ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੰਜਾਬ ਸਰਕਾਰ ਨੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਲਗਭਗ 96 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਾਣਕਾਰੀ ਮੁਤਾਬਕ ਵਾਤਾਵਰਣ ਵਿਭਾਗ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ 96 ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਸੀਨੀਅਰ ਵਾਤਾਵਰਣ ਇੰਜੀਨੀਅਰ ਅਨੁਰਾਧਾ ਸ਼ਰਮਾ ਨੂੰ ਹੈੱਡਕੁਆਰਟਰ-2 ਪਟਿਆਲਾ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪੀਬੀਆਈਪੀ ਚੰਡੀਗੜ੍ਹ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਬੋਰਡ ਨੇ ਝੋਨੇ ਦੀ ਕਟਾਈ ਤੋਂ ਪਹਿਲਾਂ ਪ੍ਰਦੂਸ਼ਣ ਨੂੰ ਰੋਕਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਇਕ ਵੱਡਾ ਫੇਰਬਦਲ ਵੀ ਕੀਤਾ ਗਿਆ ਹੈ। ਸਾਰੇ ਅਧਿਕਾਰੀਆਂ ਦਾ ਇੱਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਵਿੱਚ ਤਬਾਦਲਾ ਕਰ ਦਿੱਤਾ ਗਿਆ ਹੈ। ਵਿਭਾਗ ਵੱਲੋਂ ਕੁੱਲ 41 ਵਾਤਾਵਰਣ ਇੰਜੀਨੀਅਰ, 27 ਸਹਾਇਕ ਵਾਤਾਵਰਣ ਇੰਜੀਨੀਅਰ, 8 ਜੂਨੀਅਰ ਵਾਤਾਵਰਣ ਇੰਜੀਨੀਅਰ, 6 ਸਹਾਇਕ ਵਿਗਿਆਨਕ ਅਧਿਕਾਰੀ ਅਤੇ 13 ਜੂਨੀਅਰ ਵਿਗਿਆਨਕ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।
















