ਪ੍ਰਿਯੰਕਾ ਗਾਂਧੀ ਨੂੰ ਵਾਇਨਾਡ ਕਾਂਗਰਸ ਨੇਤਾਵਾਂ ਨੇ ਸੌਂਪਿਆ ਜਿੱਤ ਦਾ ਸਰਟੀਫਿਕੇਟ
ਵਾਇਨਾਲ-ਕੇਰਲ ਦੇ ਵਾਇਨਾਡ ਤੋਂ ਕਾਂਗਰਸ ਨੇਤਾਵਾਂ ਨੇ ਬੁੱਧਵਾਰ ਨੂੰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਲੋਕ ਸਭਾ ਉਪ ਚੋਣ ਲਈ ਚੋਣ ਦਾ ਪ੍ਰਮਾਣ ਪੱਤਰ ਸੌਂਪਿਆ। ਇਸ ਮੌਕੇ ਰਾਹੁਲ ਗਾਂਧੀ ਵੀ ਮੌਜੂਦ ਸਨ। ਜਾਣਕਾਰੀ ਮੁਤਾਬਕ ਸੂਤਰਾਂ ਨੇ ਦੱਸਿਆ ਕਿ ਪ੍ਰਿਯੰਕਾ ਗਾਂਧੀ ਵੀਰਵਾਰ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕ ਸਕਦੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਜਿੱਤ ਦਾ ਪ੍ਰਮਾਣ ਪੱਤਰ ਮਿਲਣ ਤੋਂ ਬਾਅਦ ਪ੍ਰਿਯੰਕਾ ਗਾਂਧੀ ਨੇ ਵਾਇਨਾਡ ਦੇ ਲੋਕਾਂ ਦੇ ਭਾਰੀ ਸਮਰਥਨ ਅਤੇ ਭਰੋਸੇ ਲਈ ਧੰਨਵਾਦ ਕੀਤਾ ਅਤੇ ਨਾਲ ਹੀ ਚੋਣਾਂ ਦੌਰਾਨ ਕਾਂਗਰਸ ਨੇਤਾਵਾਂ ਦੇ ਅਣਥੱਕ ਯਤਨਾਂ ਦੀ ਪ੍ਰਸ਼ੰਸਾ ਕੀਤੀ। ਸੂਤਰਾਂ ਨੇ ਦੱਸਿਆ ਕਿ ਬੈਠਕ ਦੌਰਾਨ ਪ੍ਰਿਯੰਕਾ ਗਾਂਧੀ ਨੇ ਨੇਤਾਵਾਂ ਨਾਲ ਸਥਾਨਕ ਚਿੰਤਾਵਾਂ ਨੂੰ ਦੂਰ ਕਰਨ ਅਤੇ ਵਾਇਨਾਡ ਦੇ ਵਿਕਾਸ ਅਤੇ ਭਲਾਈ ਲਈ ਕੰਮ ਕਰਨ ਬਾਰੇ ਚਰਚਾ ਕੀਤੀ। ਪ੍ਰਿਯੰਕਾ ਗਾਂਧੀ ਵਾਇਨਾਡ ਉਪ ਚੋਣ ਵਿੱਚ 4.1 ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਚੁਣੀ ਗਈ ਹੈ।