ਪੰਜਾਬ ਕਾਂਗਰਸ ਵਿੱਚ ਏਕਤਾ ਦਾ ਸੁਨੇਹਾ, ਰਾਜਾ ਵੜਿੰਗ ਨੇ ਚੰਨੀ ਦੀ ਸਾਈਕਲ ਯਾਤਰਾ ਵਿੱਚ ਕੀਤੀ ਸ਼ਮੂਲੀਅਤ
Punjab Congress leaders projected a message of unity as former state party chief and Ludhiana MP Amrinder Singh Raja Warring joined former Chief Minister Charanjit Singh Channi’s 'Jawani Sambhal' Cycle Yatra.
ਲੁਧਿਆਣਾ-ਪੰਜਾਬ ਕਾਂਗਰਸ ਵਿੱਚ ਧੜੇਬੰਦੀ ਅਤੇ ਆਗੂਆਂ ਵਿਚਾਲੇ ਸਿਆਸੀ ਖਿੱਚੋਤਾਣ ਦੀਆਂ ਚਰਚਾਵਾਂ ਦਰਮਿਆਨ ਪਾਰਟੀ ਨੇ ਏਕਤਾ ਦਾ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ‘ਜਵਾਨੀ ਸੰਭਾਲੋ’ ਸਾਈਕਲ ਯਾਤਰਾ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਮੂਲੀਅਤ ਕੀਤੀ।
ਖ਼ਾਸ ਗੱਲ ਇਹ ਰਹੀ ਕਿ ਰਾਜਾ ਵੜਿੰਗ ਨੇ ਆਪਣੀ ‘ਇਨਸਾਫ਼ ਮਾਰਚ’ ਦਾ ਐਲਾਨ ਕਰਨ ਤੋਂ ਕੁਝ ਘੰਟਿਆਂ ਬਾਅਦ ਹੀ ਚੰਨੀ ਦੀ ਯਾਤਰਾ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਬੀਜਾ ਪਿੰਡ ਤੋਂ ਖੰਨਾ ਤੱਕ ਲਗਭਗ 14 ਕਿਲੋਮੀਟਰ ਸਾਈਕਲ ਚਲਾਈ। ਖੰਨਾ ਵਿਖੇ ਹਫ਼ਤਾ ਭਰ ਚੱਲੀ ਇਸ ਯਾਤਰਾ ਦੀ ਸਮਾਪਤੀ ਜਨਤਕ ਰੈਲੀ ਨਾਲ ਹੋਈ।
ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ, ਰਾਜ ਬੱਬਰ, ਸੁਖਪਾਲ ਸਿੰਘ ਖਹਿਰਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ।
ਰਾਜਾ ਵੜਿੰਗ ਨੇ ਆਗੂਆਂ ਵਿਚਾਲੇ ਏਕਤਾ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਅਸੀਂ ਸਾਰੇ ਇੱਕ ਹਾਂ। ਉਨ੍ਹਾਂ ਦੀ ਸ਼ਮੂਲੀਅਤ ਨੂੰ ਪੰਜਾਬ ਕਾਂਗਰਸ ਅੰਦਰ ਚੱਲ ਰਹੀ ਧੜੇਬੰਦੀ ਦੀਆਂ ਚਰਚਾਵਾਂ ਵਿਚਕਾਰ ਪਾਰਟੀ ਦੀ ਇਕਜੁੱਟਤਾ ਦਿਖਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।














