ਪੰਜਾਬ ਵਿਚ 42.3 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਪਾਰਾ

ਪੰਜਾਬ ਵਿਚ 42.3 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਪਾਰਾ

ਚੰਡੀਗੜ੍ਹ-25 ਮਈ ਤੋਂ ਸ਼ੁਰੂ ਹੋਏ ਪੰਜਾਬ ਵਿੱਚ ਨੌਪਤਾ ਦੇ ਆਖ਼ਰੀ ਦਿਨ ਵੀ ਗਰਮੀ ਦੀ ਲਹਿਰ ਦਾ ਕੋਈ ਖ਼ਾਸ ਪ੍ਰਭਾਵ ਨਹੀਂ ਪਿਆ। ਜਾਣਕਾਰੀ ਮੁਤਾਬਕ ਅੱਜ ਵੀ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਸਿਰਫ਼ 0.1 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ। ਜੋ ਕਿ ਆਮ ਵਾਂਗ ਰਿਹਾ। ਇਸ ਦੌਰਾਨ ਬਠਿੰਡਾ ਸਭ ਤੋਂ ਗਰਮ ਸਥਾਨ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 42.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 38ੁ3 ਤੋਂ 41ੁ3 ਵਿਚਕਾਰ ਰਿਹਾ, ਜਿਸ ਕਾਰਨ ਗਰਮੀ ਰਹੀ। ਭਾਰਤੀ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਲਈ 16 ਜ਼ਿਲ੍ਹਿਆਂ ਵਿੱਚ ਮੀਂਹ, ਗਰਜ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੀ ਚੇਤਾਵਨੀ ਜਾਰੀ ਕੀਤੀ ਹੈ। 2 ਜੂਨ (ਸੋਮਵਾਰ): 16 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਦੇ ਅਨੁਸਾਰ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ, ਮੋਹਾਲੀ, ਫ਼ਤਿਹਗੜ੍ਹ ਸਾਹਿਬ, ਲੁਧਿਆਣਾ, ਪਟਿਆਲਾ, ਸੰਗਰੂਰ, ਮਾਨਸਾ, ਬਠਿੰਡਾ, ਫ਼?ਰੋਜ਼ਪੁਰ ਵਿੱਚ ਹਨ੍ਹੇਰੀ ਚੱਲਣ ਦੀ ਸੰਭਾਵਨਾ ਹੈ।