ਪੰਜਾਬ ਵਿੱਚ 31 ਅਕਤੂਬਰ ਤੱਕ ਮੀਂਹ ਦੀ ਪੇਸ਼ੀਨਗੋਈ
The India Meteorological Department has forecast light rain at several places in Punjab from October 28 to 31, 2026.
ਚੰਡੀਗੜ੍ਹ-ਪੰਜਾਬ ਵਿੱਚ 28 ਤੋਂ 31 ਅਕਤੂਬਰ ਤੱਕ ਮੌਸਮ ਬਦਲਣ ਅਤੇ ਵੱਖ-ਵੱਖ ਥਾਵਾਂ ’ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 29 ਅਤੇ 30 ਅਕਤੂਬਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਦੋ ਦਿਨਾਂ ਦੌਰਾਨ ਕੁਝ ਇਲਾਕਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਅਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਗਈ ਹੈ।
ਮੌਸਮ ਵਿੱਚ ਇਸ ਤਬਦੀਲੀ ਦਾ ਕਾਰਨ ਨਵੀਂ ਪੱਛਮੀ ਗੜਬੜੀ ਦੱਸਿਆ ਜਾ ਰਿਹਾ ਹੈ, ਜਿਸ ਦੇ ਪ੍ਰਭਾਵ ਨਾਲ ਉੱਤਰ-ਪੱਛਮੀ ਭਾਰਤ ਦੇ ਮੌਸਮ ਵਿੱਚ ਬਦਲਾਅ ਆਉਣ ਦੀ ਉਮੀਦ ਹੈ। ਉੱਤਰੀ ਹਰਿਆਣਾ ਵਿੱਚ ਪਹਿਲਾਂ ਤੋਂ ਮੌਜੂਦ ਪੱਛਮੀ ਗੜਬੜੀ ਵੀ ਮੌਸਮ ਨੂੰ ਪ੍ਰਭਾਵਿਤ ਕਰ ਰਹੀ ਹੈ।
ਅਕਤੂਬਰ ਮਹੀਨੇ ਦੌਰਾਨ ਪੰਜਾਬ ਵਿੱਚ ਆਮ ਨਾਲੋਂ 255 ਫ਼ੀਸਦੀ ਵੱਧ ਮੀਂਹ ਦਰਜ ਕੀਤਾ ਗਿਆ ਹੈ। ਪਹਿਲੀ ਅਕਤੂਬਰ ਤੋਂ 26 ਅਕਤੂਬਰ ਦੀ ਸਵੇਰ ਤੱਕ ਸੂਬੇ ਵਿੱਚ 27.7 ਮਿਲੀਮੀਟਰ ਮੀਂਹ ਪਿਆ, ਜਦਕਿ ਇਸ ਸਮੇਂ ਦੌਰਾਨ ਆਮ ਵਰਖਾ 7.8 ਮਿਲੀਮੀਟਰ ਰਹਿੰਦੀ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਆਮ ਨਾਲੋਂ ਵੱਧ ਮੀਂਹ ਦਰਜ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਸਭ ਤੋਂ ਵੱਧ ਵਰਖਾ ਹੋਈ ਹੈ। ਇਸੇ ਦੌਰਾਨ ਹਰਿਆਣਾ ਵਿੱਚ ਵੀ ਅਕਤੂਬਰ ਦੌਰਾਨ ਆਮ ਨਾਲੋਂ 181 ਫ਼ੀਸਦੀ ਵੱਧ ਮੀਂਹ ਪਿਆ ਹੈ।














