ਪੰਜਾਬ ਹਰਿਆਣਾ ਪਾਣੀ ਮੁੱਦਾ : ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਪਾਣੀ ਰੋਕਣਾ ਗ਼ੈਰ-ਸੰਵਿਧਾਨਕ

haryana-government-all-party-meeting-on-water-issue-cm-naib-saini-allegations-on-cm-mann

ਪੰਜਾਬ ਹਰਿਆਣਾ ਪਾਣੀ ਮੁੱਦਾ : ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਪਾਣੀ ਰੋਕਣਾ ਗ਼ੈਰ-ਸੰਵਿਧਾਨਕ

ਚੰਡੀਗੜ੍ਹ-ਪੰਜਾਬ ਅਤੇ ਹਰਿਆਣਾ ਵਿੱਚ ਪਾਣੀ ਦੇ ਵਿਵਾਦ ਨੂੰਲੈ ਕੇਸ ਮਾਮਲਾ  ਹਾਈਕੋਰਟ ਵਿੱਚ ਪਹੁੰਚ ਗਿਆ ਹੈ, ਪਰ ਦੋਵਾਂ ਸੂਬਿਆਂ ਵੱਲੋਂ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨੀ ਪੰਜਾਬ ਸਰਕਾਰ ਵੱਲੋਂ ਸਰਬ ਪਾਰਟੀ ਮੀਟਿੰਗ ਸੱਦੀ ਗਈ ਸੀ ਅਤੇ ਸਾਰੀਆਂ ਪਾਰਟੀਆਂ ਨੇ ਹਰਿਆਣਾ ਨੂੰ ਪਾਣੀ ਨਾ ਦੇਣ ’ਤੇ ਸਹਿਮਤੀ ਜਤਾਈ ਸੀ, ਜਦਕਿ ਅੱਜ ਹਰਿਆਣਾ ਸਰਕਾਰ ਵੱਲੋਂ ਸਰਬ ਪਾਰਟੀ ਮੀਟਿੰਗ ਸੱਦੀ ਗਈ। ਮੀਟਿੰਗ ਤੋਂ ਬਾਅਦ ਨਾਇਬ ਸਿੰਘ ਸੈਣੀ  ਨੇ ਕਿਹਾ ਕਿ ਪਾਣੀ ਦੇ ਮੁੱਦੇ ’ਤੇ ਸਾਰੀਆਂ ਵਿਰੋਧੀ ਧਿਰਾਂ ਦਾ ਹਰਿਆਣਾ ਸਰਕਾਰ ਨੂੰ ਸਮਰਥਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪਾਣੀ ਰੋਕਣਾ ਗ਼ੈਰ-ਸੰਵਿਧਾਨਕ ਹੈ ਅਤੇ ਅਜਿਹਾ ਕਰਕੇ ਮੁੱਖ ਮੰਤਰੀ ਭਗਵੰਤ ਮਾਨ  ਨੇ ਸੰਘੀ ਢਾਂਚੇ ’ਤੇ ਹਮਲਾ ਕੀਤਾ ਹੈ। ਇਸ ਮੀਟਿੰਗ ਵਿੱਚ ਕਾਂਗਰਸ, ਭਾਜਪਾ, ਇਨੈਲੋ, ਜੇਜੇਪੀ ਅਤੇ ਆਮ ਆਦਮੀ ਪਾਰਟੀ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਹਿੱਸਾ ਲਿਆ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਸੈੈਣੀ ਨੇ ਕਿਹਾ ਕਿ ਮਸਲਾ ਓਨਾ ਵੱਡਾ ਨਹੀਂ, ਜਿੰਨਾ ਭਗਵੰਤ ਮਾਨ ਨੇ ਬਣਾਇਆ।  ਇਹ ਸਾਡੇ ਪੀਣ ਵਾਲੇ ਪਾਣੀ ਦਾ ਮਸਲਾ ਹੈ।

ਸਾਨੂੰ ਐਸਵਾਈਐਲ ਦਾ ਪਾਣੀ ਵੀ ਨਹੀਂ ਮਿਲਿਆ। ਅਸੀਂ ਭਾਰਤੀਆਂ ਵਜੋਂ ਇੱਕਜੁੱਟ ਹੋ ਕੇ ਕੰਮ ਕਰਾਂਗੇ। ਮੁੱਖ ਮੰਤਰੀ ਭਗਵੰਤ ਮਾਨ ਸਹੁੰ ਚੁੱਕਣ ਦੇ ਬਾਵਜੂਦ ਗੈਰ-ਸੰਵਿਧਾਨਕ ਕੰਮ ਕਰ ਰਹੇ ਹਨ। ਪਾਣੀ ਕਿਸੇ ਇੱਕ ਰਾਜ ਦਾ ਨਹੀਂ ਹੁੰਦਾ, ਇਹ ਦੇਸ਼ ਦੀ ਜਾਇਦਾਦ ਹੈ।   ਉਨ੍ਹਾਂ ਕਿਹਾ ਕਿ 26 ਅਪ੍ਰੈਲ ਨੂੰ ਮੈਂ ਭਗਵੰਤ ਮਾਨ ਨੂੰ ਫ਼ੋਨ ’ਤੇ ਦੱਸਿਆ ਕਿ 23 ਅਪ੍ਰੈਲ ਨੂੰ ਲਿਆ ਗਿਆ ਪਾਣੀ ਛੱਡਣ ਦਾ ਫੈਸਲਾ ਲਾਗੂ ਨਹੀਂ ਕੀਤਾ ਗਿਆ। ਫਿਰ ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਦੇਖਣਗੇ। ਅਗਲੇ ਦਿਨ ਬਾਅਦ ਵਿੱਚ ਮੈਂ ਉਨ੍ਹਾਂ ਨੂੰ ਇੱਕ ਚਿੱਠੀ ਲਿਖੀ, ਜਿਸਦਾ ਜਵਾਬ ਨਹੀਂ ਦਿੱਤਾ ਗਿਆ। ਬਾਅਦ ਵਿੱਚ ਉਨ੍ਹਾਂ ਨੇ ਇੱਕ ਵੀਡੀਓ ਜਾਰੀ ਕੀਤਾ ਅਤੇ ਇਸ ਮੁੱਦੇ ’ਤੇ ਰਾਜਨੀਤੀ ਕਰਨੀ ਸ਼ੁਰੂ ਕਰ ਦਿੱਤੀ। ਅਸੀਂ ਪੰਜਾਬ ’ਤੇ ਕੁਝ ਵੀ ਨਹੀਂ ਥੋਪ ਰਹੇ। ਮਾਨ ਸਾਹਿਬ, ਇਹ ਕਹਿ ਕੇ ਜ਼ਬਰਦਸਤੀ ਕਰ ਰਹੇ ਹਨ ਕਿ ਉਨ੍ਹਾਂ ਨੇ ਬੀਬੀਐਮਬੀ ਦੇ ਫੈਸਲੇ ਨੂੰ ਸਵੀਕਾਰ ਨਹੀਂ ਕੀਤਾ। ਮੈਂ ਭਗਵੰਤ ਮਾਨ ਨੂੰ ਜਵਾਬ ਦੇਣਾ ਚਾਹੁੰਦਾ ਹਾਂ ਕਿ ਜਦੋਂ ਧੀ ਦੇ ਘਰ ਬੱਚਾ ਪੈਦਾ ਹੁੰਦਾ ਹੈ, ਤਾਂ ਅਸੀਂ ਉਸ ਦੇ ਘਰੋਂ ਪਾਣੀ ਅਤੇ ਚਾਹ ਵੀ ਪੀਂਦੇ ਹਾਂ।  ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੰਘੀ ਢਾਂਚੇ ਨੂੰ ਨੁਕਸਾਨ ਪਹੁੰਚਾਇਆ ਹੈ। ਪਾਣੀ ਰੋਕਣ ਦਾ ਇਹ ਫੈਸਲਾ ਗੈਰ-ਸੰਵਿਧਾਨਕ ਹੈ। ਦਿੱਲੀ ਵਿੱਚ ’ਆਪ’ ਪਾਰਟੀ ਦੀ ਹਾਰ ਤੋਂ ਬਾਅਦ, ਉਨ੍ਹਾਂ ਨੇ ਪੀਣ ਵਾਲੇ ਪਾਣੀ ਦੀ ਵਰਤੋਂ ਘਟਾ ਦਿੱਤੀ। ਜਿੰਨਾ ਚਿਰ ’ਆਪ’ ਸਰਕਾਰ ਉੱਥੇ ਸੱਤਾ ਵਿੱਚ ਸੀ, ਉਨ੍ਹਾਂ ਨੂੰ ਦਿੱਲੀ ਜਾਣ ਵਾਲੇ ਪਾਣੀ ’ਤੇ ਕੋਈ ਇਤਰਾਜ਼ ਨਹੀਂ ਸੀ। ਦਿੱਲੀ ਦੇ ਲੋਕਾਂ ਨੂੰ ਸਜ਼ਾ ਦੇਣ ਲਈ, ਇਨ੍ਹਾਂ ਲੋਕਾਂ ਨੇ ਹਰਿਆਣਾ ਦੇ ਲੋਕਾਂ ਨੂੰ ਵੀ ਸਜ਼ਾ ਦੇਣੀ ਸ਼ੁਰੂ ਕਰ ਦਿੱਤੀ।