ਬੈਂਕ ਆਫ ਕੈਨੇਡਾ ਵੱਲੋਂ ਵਿਆਜ਼ ਦਰਾਂ ਜਿਉਂ ਦੀਆਂ ਤਿਉਂ ਕਾਇਮ

ਬੈਂਕ ਆਫ ਕੈਨੇਡਾ ਵੱਲੋਂ ਵਿਆਜ਼ ਦਰਾਂ ਜਿਉਂ ਦੀਆਂ ਤਿਉਂ ਕਾਇਮ

ਓਟਵਾ-ਬੈਂਕ ਆਫ ਕੈਨੇਡਾ ਨੇ ਬੁੱਧਵਾਰ ਨੂੰ ਆਪਣੀਆਂ ਮੁੱਖ ਵਿਆਜ਼ ਦਰਾਂ ਵਿੱਚ ਕੋਈ ਤਬਦੀਲੀ ਨਾ ਕਰਦਿਆਂ ਇਨ੍ਹਾਂ ਨੂੰ 2.25 ਫੀ ਸਦੀ ‘ਤੇ ਹੀ ਕਾਇਮ ਰੱਖਣ ਦਾ ਐਲਾਨ ਕੀਤਾ ਹੈ। ਕੇਂਦਰੀ ਬੈਂਕ ਨੇ ਕਿਹਾ ਹੈ ਕਿ ਕੈਨੇਡਾ ਦੀ ਅਰਥਵਿਵਸਥਾ ਹੌਲੀ-ਹੌਲੀ ਅਮਰੀਕਾ ਵੱਲੋਂ ਲਾਗੂ ਕੀਤੇ ਗਏ ਟੈਰਿਫਾਂ ਦੇ ਝਟਕੇ ਤੋਂ ਵੀ ਬਾਹਰ ਨਿਕਲ ਆਵੇਗੀ।

ਬੈਂਕ ਆਫ ਕੈਨੇਡਾ ਦੇ ਇਸ ਫੈਸਲੇ ਨੂੰ ਅਰਥਸ਼ਾਸਤਰੀਆਂ ਦੀਆਂ ਉਮੀਦਾਂ ਦੇ ਅਨੁਕੂਲ ਮੰਨਿਆ ਜਾ ਰਿਹਾ ਹੈ, ਕਿਉਂਕਿ ਮਾਹਿਰਾਂ ਵੱਲੋਂ ਪਹਿਲਾਂ ਹੀ ਅਨੁਮਾਨ ਲਗਾਇਆ ਜਾ ਰਿਹਾ ਸੀ ਕਿ ਵਿਆਜ਼ ਦਰਾਂ ਵਿੱਚ ਫਿਲਹਾਲ ਕੋਈ ਵਾਧਾ ਨਹੀਂ ਕੀਤਾ ਜਾਵੇਗਾ।