ਬ੍ਰਿਟਿਸ਼ ਸੰਸਦ: ਬੰਗਲਾਦੇਸ਼ ’ਚ ਹਿੰਦੂਆਂ ’ਤੇ ਹੋ ਰਹੇ ਅੱਤਿਆਚਾਰਾਂ ਬਾਰੇ ਛਿੜੀ ਗੱਲਬਾਤ

ਬ੍ਰਿਟਿਸ਼ ਸੰਸਦ: ਬੰਗਲਾਦੇਸ਼ ’ਚ ਹਿੰਦੂਆਂ ’ਤੇ ਹੋ ਰਹੇ ਅੱਤਿਆਚਾਰਾਂ ਬਾਰੇ ਛਿੜੀ ਗੱਲਬਾਤ

ਲੰਡਨ-ਬਰਤਾਨਵੀ ਕੰਜ਼ਰਵੇਟਿਵ ਐੱਮ.ਪੀ. ਬੌਬ ਬਲੈਕਮੈਨ ਨੇ ਸੰਸਦ ’ਚ ਬੰਗਲਾਦੇਸ਼ ’ਚ ਘੱਟ ਗਿਣਤੀ ਹਿੰਦੂਆਂ ਵਿਰੁੱਧ ਚੱਲ ਰਹੀ ਹਿੰਸਾ ਦਾ ਮੁੱਦਾ ਉਠਾਇਆ। ਜਾਣਕਾਰੀ ਮੁਤਾਬਕ ਉਨ੍ਹਾਂ ਕਿਹਾ ਕਿ ਬੰਗਲਾਦੇਸ਼ ’ਚ ਹਿੰਦੂਆਂ ਦੇ ਘਰਾਂ ਅਤੇ ਮੰਦਰਾਂ ’ਤੇ ਹਮਲੇ ਹੋ ਰਹੇ ਹਨ। ਇਸਕਾਨ ’ਤੇ ਪਾਬੰਦੀ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉੱਥੋਂ ਦੀ ਅੰਤਰਿਮ ਸਰਕਾਰ ਇਸ ਮੁੱਦੇ ’ਤੇ ਕੁਝ ਨਹੀਂ ਕਰ ਰਹੀ। ਅਜਿਹੇ ’ਚ ਧਾਰਮਿਕ ਆਜ਼ਾਦੀ ਦੀ ਰੱਖਿਆ ਕਰਨਾ ਬ੍ਰਿਟੇਨ ਦੀ ਜ਼ਿੰਮੇਵਾਰੀ ਹੈ। ਇਸ ’ਤੇ ਬ੍ਰਿਟਿਸ਼ ਉਪ ਵਿਦੇਸ਼ ਮੰਤਰੀ ਨੇ ਕਿਹਾ ਹੈ ਕਿ ਉਹ ਇਸ ਮੁੱਦੇ ’ਤੇ ਪੂਰੀ ਨਜ਼ਰ ਰੱਖ ਰਹੇ ਹਨ। ਅੱਗੇ ਬੋਲਦਿਆਂ ਬੌਬ ਬਲੈਕਮੈਨ ਨੇ ਕਿਹਾ ਕਿ “ਇਸਕਾਨ ਮੰਦਰ ਜੋ ਭਗਤੀਵੇਦਾਂਤ ਦਾ ਪ੍ਰਚਾਰ ਕਰਦਾ ਹੈ ਅਤੇ ਇਸ ਦੇਸ਼ ਦਾ ਸਭ ਤੋਂ ਵੱਡਾ ਹਿੰਦੂ ਮੰਦਰ ਹੈ। ਬੰਗਲਾਦੇਸ਼ ’ਚ ਉਨ੍ਹਾਂ ਦੇ ਅਧਿਆਤਮਕ ਆਗੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬੰਗਲਾਦੇਸ਼ ’ਚ ਹਿੰਦੂਆਂ ’ਤੇ ਜ਼ੁਲਮ ਕੀਤੇ ਜਾ ਰਹੇ ਹਨ। ਉਨ੍ਹਾਂ ਦੇ ਘਰਾਂ ਨੂੰ ਸਾੜਿਆ ਜਾ ਰਿਹਾ ਹੈ। ਉਨ੍ਹਾਂ ਨੂੰ ਮਾਰਿਆ ਜਾ ਰਿਹਾ ਹੈ। ਅੱਜ ਇਕ ਕੋਸ਼ਿਸ਼ ਕੀਤੀ ਗਈ ਹੈ ਕਿ ਇਸਕਾਨ ’ਤੇ ਦੇਸ਼ ’ਚ ਪਾਬੰਦੀ ਲਗਾਈ ਜਾਵੇ। ਇਸ ਮੌਕੇ ਬਲੈਕਮੈਨ ਨੇ ਕਿਹਾ  ਕਿ“ਹੁਣ ਇਹ ਸਾਡੀ ਜ਼ਿੰਮੇਵਾਰੀ ਹੈ, ਕਿਉਂਕਿ ਅਸੀਂ ਬੰਗਲਾਦੇਸ਼ ਨੂੰ ਆਜ਼ਾਦ ਅਤੇ ਆਤਮ-ਨਿਰਭਰ ਬਣਾ ਦਿੱਤਾ ਹੈ।