ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਗੌਤਮ ਗੰਭੀਰ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ 

Gautam Gambhir gets death threat from 'ISIS Kashmir'; approaches police

ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਗੌਤਮ ਗੰਭੀਰ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ 

ਮੁੰਬਈ-ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਅਤੇ ਸਾਬਕਾ ਸੰਸਦ ਮੈਂਬਰ ਗੌਤਮ ਗੰਭੀਰ ਨੂੰ ਜੰਮੂ-ਕਸ਼ਮੀਰ ਵਿੱਚ ਪਹਿਲਗਾਮ ਅੱਤਵਾਦੀ ਹਮਲੇ ਤੋਂ ਇੱਕ ਦਿਨ ਬਾਅਦ ਕਥਿਤ ਤੌਰ ’ਤੇ ਆਈਐਸਆਈਐਸ ਕਸ਼ਮੀਰ’ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਕਬ ਗੌਤਮ ਗੰਭੀਰ ਨੂੰ ਮੇਲ ’ਤੇ ਦੋ ਮੇਲਾਂ ਆਈਆਂ ਜਿਨ੍ਹਾਂ ਵਿੱਚ ਲਿਖਿਆ ਸੀ ਕਿ ਮੈਂ ਤੈਨੂੰ ਮਾਰ ਦਿੰਦਾ ਹਾਂ। ਜਿਸ ਤੋਂ ਬਾਅਦ ਗੌਤਮ ਗੰਭੀਰ ਨੇ ਦਿੱਲੀ ਪੁਲਿਸ ਕੋਲ ਪਹੁੰਚ ਕੀਤੀ ਅਤੇ ਇੱਕ ਰਸਮੀ ਸ਼ਿਕਾਇਤ ਦਰਜ ਕਰਵਾਈ ਅਤੇ ਆਪਣੇ ਅਤੇ ਆਪਣੇ ਪਰਿਵਾਰ ਲਈ ਸੁਰੱਖਿਆ ਵਧਾਉਣ ਦੀ ਬੇਨਤੀ ਕੀਤੀ। ਇਸ ਮੌਕੇ ਗੰਭੀਰ ਦੇ ਨਿੱਜੀ ਸਕੱਤਰ ਦੁਆਰਾ ਰਾਜੇਂਦਰ ਨਗਰ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ। ਡਿਪਟੀ ਕਮਿਸ਼ਨਰ ਆਫ਼ ਪੁਲਿਸ (ਕੇਂਦਰੀ) ਐਮ ਹਰਸ਼ਵਰਧਨ ਨੇ ਗੰਭੀਰ ਨਾਲ ਜੁੜੇ ਇੱਕ ਈਮੇਲ ਆਈਡੀ ’ਤੇ ਮਿਲੀ ਧਮਕੀ ਭਰੀ ਈਮੇਲ ਸੰਬੰਧੀ ਸ਼ਿਕਾਇਤ ਮਿਲਣ ਦੀ ਪੁਸ਼ਟੀ ਕੀਤੀ। “ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੌਤਮ ਗੰਭੀਰ ਪਹਿਲਾਂ ਹੀ ਦਿੱਲੀ ਪੁਲਿਸ ਦਾ ਸੁਰੱਖਿਆ ਪ੍ਰਾਪਤ ਹੈ। ਪੁਲਿਸ ਈਮੇਲ ਦੇ ਸਰੋਤ ਦਾ ਵਿਸ਼ਲੇਸ਼ਣ ਕਰ ਰਹੀ ਹੈ ਅਤੇ ਮੁੱਢਲੀ ਜਾਂਚ ਤੋਂ ਬਾਅਦ ਕਾਰਵਾਈ ਕਰੇਗੀ।