ਮਰਹੂਮ ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ 3 ਗੀਤ ਰਿਲੀਜ਼

ਮਰਹੂਮ ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ 3 ਗੀਤ ਰਿਲੀਜ਼

ਚੰਡੀਗੜ੍ਹ- ਪੰਜਾਬ ਦੇ ਲੋਕਾਂ ਦੇ ਦਿਲਾਂ ਦੀ ਧੜਕਣ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੀ ਪਹਿਲੀ ਜਿਨ੍ਹਾਂ ਦਾ ਅੱਜ ਜਨਮਦਿਨ ਹੈ ਮੌਕ ਉਹਨਾਂ ਦੇ 3 ਗੀਤ ਰਿਲੀਜ਼ ਹੋ ਚੁੱਕੇ ਹਨ। ਮੂਸੇਵਾਲਾ ਵਾਲਾ ਭਾਵੇਂ ਇਸ ਦੁਨੀਆ ਵਿੱਚ ਨਹੀਂ ਹੈ ਪਰ ਉਹ ਆਪਣੀਆਂ ਲਿਖਤਾਂ ਤੇ ਬੋਲਾਂ ਰਾਹੀਂ ਅੱਜ ਵੀ ਆਪਣੇ ਚਾਹੁਣ ਵਾਲਿਆਂ ਦੇ ਅੰਦਰ ਜਿਉਂਦਾ ਹੈ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ, ਉਸ ਦੇ 9 ਗੀਤ ਰਿਲੀਜ਼ ਕੀਤੇ ਗਏ ਹਨ। ਇਹ ਸਾਰੇ ਗੀਤ ਉਸ ਦੇ ਅਧਿਕਾਰਤ ਅਕਾਊਂਟ ’ਤੇ ਰਿਲੀਜ਼ ਕੀਤੇ ਗਏ ਸਨ। ਇਸ ਦੇ ਨਾਲ ਹੀ, ਉਸ ਦੇ ਕੁਝ ਗੀਤ ਹੋਰ ਗਾਇਕਾਂ ਅਤੇ ਰੈਪਰਾਂ ਦੁਆਰਾ ਆਪਣੇ-ਆਪਣੇ ਚੈਨਲਾਂ ’ਤੇ ਰਿਲੀਜ਼ ਕੀਤੇ ਗਏ ਹਨ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਏ ਸਾਰੇ ਗੀਤ ਹਿੱਟ ਹੋਏ ਹਨ। ਲੋਕ ਉਸ ਦੇ ਗੀਤਾਂ ਦੇ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ।