ਲੇਹ ਲਈ ਜਾ ਰਹੀ ਇੰਡੀਗੋ ਫਲਾਈਟ ਦੀ ਕਰਵਾਈ ਐਮਰਜੈਂਸੀ ਲੈਂਡਿੰਗ
ਨਵੀਂ ਦਿੱਲੀ-ਇੰਡੀਗੋ ਫਲਾਈਟ ਜੋ ਕਿ ਦਿੱਲੀ ਤੋਂ ਲੇਹ ਜਾ ਰਹੀ ਸੀ, ਦੀ ਅਚਾਨਕ ਤਕਨੀਕੀ ਸਮੱਸਿਆ ਕਾਰਨ ਦਿੱਲੀ ਵਿੱਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਜਾਣਕਾਰੀ ਮੁਤਾਬਕ ਜਹਾਜ਼ ਵਿੱਚ ਪਾਇਲਟ ਅਤੇ ਸਟਾਫ ਸਮੇਤ ਲਗਭਗ 180 ਲੋਕ ਸਵਾਰ ਸਨ। ਦੱਸਿਆ ਗਿਆ ਕਿ ਸਾਰਿਆਂ ਨੂੰ ਜਹਾਜ਼ ਵਿੱਚੋਂ ਸੁਰੱਖਿਅਤ ਕੱਢ ਲਿਆ ਗਿਆ ਹੈ। ਦੱਸ ਦਈਏ ਕਿ ਇੰਡੀਗੋ ਨੇ ਤਕਨੀਕੀ ਸਮੱਸਿਆ ਬਾਰੇ ਅਜੇ ਤੱਕ ਸਹੀ ਜਾਣਕਾਰੀ ਨਹੀਂ ਦਿੱਤੀ ਹੈ। ਦੱਸਿਆ ਗਿਆ ਕਿ ਲੇਹ ਦੇ ਹਵਾਈ ਖੇਤਰ ਵਿੱਚ ਪਹੁੰਚਣ ਤੋਂ ਬਾਅਦ ਜਹਾਜ਼ ਨੇ ਵਾਪਸ ਜਾਣ ਦਾ ਫੈਸਲਾ ਕੀਤਾ।
















