ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਮਾਨ ’ਤੇ ਲਗਾਇਆ ਦੋਸ਼

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਮਾਨ ’ਤੇ ਲਗਾਇਆ ਦੋਸ਼

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਗਾਇਆ। ਜਾਣਕਾਰੀ ਮੁਤਾਬਕ ਇਸ ਮੌਕੇ ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਸਬੰਧੀ ਝੂਠੇ ਅੰਕੜੇ ਦੇਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ‘ਆਪ’ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ 32 ਮਹੀਨਿਆਂ ਦੇ ਕਾਰਜਕਾਲ ਦੌਰਾਨ 50 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੌਜਵਾਨਾਂ ਨੂੰ ਨੌਕਰੀਆਂ ਦੇਣ ਸਬੰਧੀ ਗੁਮਰਾਹਕੁਨ ਬਿਆਨ ਦੇ ਰਹੇ ਹਨ। ਮੁੱਖ ਮੰਤਰੀ ਨੂੂੰ ਰੁਜ਼ਗਾਰ ਹਾਸਲ ਕਰਨ ਵਾਲੇ ਨੌਜਵਾਨਾਂ ਦੀ ਸੂਚੀ ਜਾਰੀ ਕਰਨੀ ਚਾਹੀਦੀ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ‘ਆਪ’ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਬੇਰੁਜ਼ਗਾਰ ਨੌਜਵਾਨਾਂ ਦੇ ਰੋਸ ਪ੍ਰਦਰਸ਼ਨਾਂ ਵਿੱਚ ਵਾਧਾ ਹੋਇਆ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਉਨ੍ਹਾਂ ’ਤੇ ਭਰੋਸਾ ਨਹੀਂ ਕਰਦੇ।