ਸਮਾਣਾ ਧਰਮ ਯੁੱਧ ਮੋਰਚਾ: 24 ਅਪ੍ਰੈਲ ਨੂੰ ਟਾਵਰ ਤੋਂ ਹੇਠਾਂ ਉਤਰਣਗੇ ਗੁਰਜੀਤ ਸਿੰਘ ਖਾਲਸਾ

ਸਮਾਣਾ ਧਰਮ ਯੁੱਧ ਮੋਰਚਾ: 24 ਅਪ੍ਰੈਲ ਨੂੰ ਟਾਵਰ ਤੋਂ ਹੇਠਾਂ ਉਤਰਣਗੇ ਗੁਰਜੀਤ ਸਿੰਘ ਖਾਲਸਾ

ਸਮਾਣਾ,-ਸਮਾਣਾ ਦੇ ਬੰਦਾ ਸਿੰਘ ਬਹਾਦਰ ਚੌਂਕ ਕੋਲ ਚੱਲ ਰਹੇ ਧਰਮ ਯੁੱਧ ਮੋਰਚੇ ਨਾਲ ਸੰਬੰਧਤ ਵੱਡੀ ਅਪਡੇਟ ਸਾਹਮਣੇ ਆਈ ਹੈ। ਮੋਰਚੇ ਨਾਲ ਜੁੜੇ ਗੁਰਜੀਤ ਸਿੰਘ ਖਾਲਸਾ ਵੱਲੋਂ ਦੇਰ ਰਾਤ ਮੋਬਾਇਲ ਰਾਹੀਂ ਸੰਗਤ ਨੂੰ ਸੰਦੇਸ਼ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਸ਼ੁਰੂ ਕਰ ਦਿੱਤੇ ਜਾਣ।

ਉਨ੍ਹਾਂ ਐਲਾਨ ਕੀਤਾ ਹੈ ਕਿ 24 ਅਪ੍ਰੈਲ ਨੂੰ ਉਹ ਖੁਦ ਟਾਵਰ ਤੋਂ ਹੇਠਾਂ ਉਤਰਣਗੇ। ਇਸ ਖ਼ਬਰ ਨਾਲ ਸਿੱਖ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ ਅਤੇ ਗੁਰੂ ਦਾ ਸ਼ੁਕਰਾਨਾ ਕੀਤਾ ਜਾ ਰਿਹਾ ਹੈ। ਦੇਸ਼ ਭਰ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਡੀ ਗਿਣਤੀ ਵਿੱਚ ਪਹੁੰਚ ਕੇ ਗੁਰੂ ਦਾ ਆਸ਼ੀਰਵਾਦ ਲੈਣ।

ਜਾਣਕਾਰੀ ਅਨੁਸਾਰ 22 ਅਪ੍ਰੈਲ ਸਵੇਰੇ 6 ਵਜੇ ਤੋਂ ਸੰਗਤ ਵੱਲੋਂ ਪੂਰੇ ਸਤਿਕਾਰ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਬਿਰਾਜਮਾਨ ਕਰਕੇ ਪਾਠ ਸ਼ੁਰੂ ਕਰ ਦਿੱਤੇ ਗਏ ਹਨ।

ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਧਾਰਮਿਕ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਵੀ ਬਣਾਇਆ ਗਿਆ ਹੈ, ਜਿਸ ’ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਦਸਤਖ਼ਤ ਕਰਕੇ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ।

ਮੋਰਚੇ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਨੇ ਕਿਹਾ ਕਿ ਜੇ ਪ੍ਰਸ਼ਾਸਨ ਸਹਿਯੋਗ ਕਰਦਾ ਹੈ ਤਾਂ ਚੰਗੀ ਗੱਲ ਹੈ, ਨਹੀਂ ਤਾਂ ਸੰਗਤਾਂ ਖੁਦ ਵੀ ਉਨ੍ਹਾਂ ਨੂੰ ਹੇਠਾਂ ਲਿਆਉਣ ਲਈ ਤਿਆਰ ਹਨ। ਉਨ੍ਹਾਂ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਅਤੇ ਗੁਰੂ ਦੇ ਜੈਕਾਰੇ ਵੀ ਲਗਾਏ ਗਏ।