ਸ਼੍ਰੋਮਣੀ ਅਕਾਲੀ ਦਲ ਪਾਰਟੀ ਲੈਂਡ ਪੂਲਿੰਗ ਨੀਤੀ ਵਿਰੁੱਧ ਕਰੇਗੀ ਅੰਦੋਲਨ ਤੇਜ਼  

ਸ਼੍ਰੋਮਣੀ ਅਕਾਲੀ ਦਲ ਪਾਰਟੀ ਲੈਂਡ ਪੂਲਿੰਗ ਨੀਤੀ ਵਿਰੁੱਧ ਕਰੇਗੀ ਅੰਦੋਲਨ ਤੇਜ਼  

ਚੰਡੀਗੜ੍ਹ-ਪੰਜਾਬ ਸਰਕਾਰ ਦੀ ਲੈਂਡ ਪੂÇਲੰਗ ਨੀਤੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਮੰਗਲਵਾਰ ਨੂੰ ਕੋਰ ਕਮੇਟੀ ਦੀ ਮੀਟਿੰਗ ਵਿੱਚ ਐਲਾਨ ਕੀਤਾ ਕਿ ਉਹ ਪੰਜਾਬ ਸਰਕਾਰ ਵਿਰੁੱਧ ਅੰਦੋਲਨ ਤੇਜ਼ ਕਰੇਗਾ। ਜਾਣਕਾਰੀ ਮੁਤਾਬਕ ਪਾਰਟੀ ਨੇ ਅਗਸਤ ਵਿੱਚ ਘੱਟੋ-ਘੱਟ ਚਾਰ ਵੱਡੇ ਵਿਰੋਧ ਪ੍ਰਦਰਸ਼ਨ ਕਰਨ ਦੀ ਯੋਜਨਾ ਦਾ ਐਲਾਨ ਕੀਤਾ ਜਿਨ੍ਹਾਂ ਵਿੱਚ ਇੱਕ-ਇੱਕ ਬਠਿੰਡਾ, ਪਟਿਆਲਾ, ਫਿਰੋਜ਼ਪੁਰ ਅਤੇ ਮੋਗਾ ਸ਼ਾਮਲ ਹਨ। ਮੀਟਿੰਗ ਤੋਂ ਬਾਅਦ, ਸੀਨੀਅਰ ਅਕਾਲੀ ਆਗੂ ਅਤੇ ਪਾਰਟੀ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ “ਜ਼ਮੀਨ ਹੜੱਪਣ ਯੋਜਨਾ” ਵਿਰੁੱਧ 4 ਅਗਸਤ ਨੂੰ ਬਠਿੰਡਾ ਵਿੱਚ, 11 ਅਗਸਤ ਨੂੰ ਪਟਿਆਲਾ ਵਿੱਚ, 21 ਅਗਸਤ ਨੂੰ ਫਿਰੋਜ਼ਪੁਰ ਵਿੱਚ ਅਤੇ 30 ਅਗਸਤ ਨੂੰ ਮੋਗਾ ਵਿੱਚ ਵਿਰੋਧ ਪ੍ਰਦਰਸ਼ਨ ਕਰੇਗੀ।  ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਪਾਰਟੀ ਦੀ ਰਾਜ ਵਿਆਪੀ ਮੁਹਿੰਮ, ਪ੍ਰਾਊਡ ਟੂ ਬੀ ਅਕਾਲੀ”ਦੀ ਸ਼ੁਰੂਆਤ ਵਰਕਰਾਂ ਦੇ ਵਾਹਨਾਂ ’ਤੇ ਸਟਿੱਕਰ ਲਗਾ ਕੇ ਅਤੇ ਪਾਰਟੀ ਦੇ ਸਾਰੇ ਵਰਕਰਾਂ ਅਤੇ ਸਮਰਥਕਾਂ ਦੇ ਘਰਾਂ ’ਤੇ ਲਹਿਰਾਉਣ ਲਈ ਝੰਡੇ ਜਾਰੀ ਕਰਕੇ ਕੀਤੀ। “ਇਸ ਮੌਕੇ ਚੀਮਾ ਨੇ ਕਿਹਾ ਕਿ ਤਿੰਨਾਂ ਮੀਟਿੰਗਾਂ ਦੇ ਮੈਂਬਰਾਂ ਨੇ ਵਿਰੋਧੀ ਪਾਰਟੀਆਂ ਦੇ ਵਰਕਰਾਂ ਅਤੇ ਆਗੂਆਂ, ਖਾਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਵਿਰੁੱਧ ਚਲਾਈ ਜਾ ਰਹੀ ਬਦਲਾਖੋਰੀ ਅਤੇ ਦਮਨ ਦੀ ਲਹਿਰ ਦੀ ਸਖ਼ਤ ਨਿੰਦਾ ਕੀਤੀ।