ਸੜਕ ਸੁਰੱਖਿਆ ਫੋਰਸ ਲਈ ਖਰੀਦੀਆਂ ਗਈਆਂ 144 ਟੋਇਟਾ ਹਾਈਲਕਸ ਗੱਡੀਆਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਵਿਵਾਦ ਖੜ੍ਹਾ 

ਸੜਕ ਸੁਰੱਖਿਆ ਫੋਰਸ ਲਈ ਖਰੀਦੀਆਂ ਗਈਆਂ 144 ਟੋਇਟਾ ਹਾਈਲਕਸ ਗੱਡੀਆਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਵਿਵਾਦ ਖੜ੍ਹਾ 

ਚੰਡੀਗੜ੍ਹ-ਸੜਕ ਸੁਰੱਖਿਆ ਫੋਰਸ ਲਈ ਖਰੀਦੀਆਂ ਗਈਆਂ 144 ਟੋਇਟਾ ਹਾਈਲਕਸ ਗੱਡੀਆਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਵਿਵਾਦ ਖੜ੍ਹਾ ਹੋ ਗਿਆ ਹੈ। ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਖਰੀਦ ਵਿੱਚ ਕਰੋੜਾਂ ਦਾ ਘਪਲਾ ਹੋਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਇੱਕ ਵੀ ਗੱਡੀ ’ਤੇ ਕੋਈ ਛੋਟ ਨਹੀਂ ਲਈ ਗਈ, ਜਦੋਂ ਕਿ ਆਮ ਗਾਹਕ ਨੂੰ 10 ਲੱਖ ਤੱਕ ਦੀ ਛੋਟ ਮਿਲਦੀ ਹੈ। ਖਹਿਰਾ ਨੇ ਮੁੜ ਤੋਂ ਭਗਵੰਤ ਮਾਨ ਤੇ ਡੀਜੀਪੀ ਤੋਂ ਇਸ ਬਾਬਤ ਸਵਾਲ ਪੁੱਛਿਆ ਹੈ। ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ 144 Toyota Hilux ਗੱਡੀਆਂ ਦੀ ਖਰੀਦ ਵਿੱਚ 15 ਤੋਂ 20 ਕਰੋੜ ਦੇ ਭ੍ਰਿਸ਼ਟਾਚਾਰ ਬਾਰੇ AAP ਦੇ ਆਗੂ, ਮੁੱਖ ਮੰਤਰੀ ਭਗਵੰਤ ਮਾਨ ਅਤੇ 47P ਪੰਜਾਬ ਨੇ ਚੁੱਪੀ ਧਾਰ ਲਈ ਹੈ। ਨਾਲ ਹੀ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਸ ਖਰੀਦ ਵਿੱਚ ਕਥਿਤ ਤੌਰ ’ਤੇ ਨਕਦ ਭੁਗਤਾਨ ਕੀਤੇ ਗਏ ਸਨ, ਪਰ ਦਸਤਾਵੇਜ਼ਾਂ ਵਿੱਚ ਕੋਈ ਛੋਟ ਨਹੀਂ ਦਿਖਾਈ ਗਈ ਹੈ। ਜਿਸ ਨਾਲ ਸ਼ੱਕ ਪੈਦਾ ਹੁੰਦਾ ਹੈ ਕਿ ਸਰਕਾਰੀ ਖਜ਼ਾਨੇ ਨੂੰ ਸਿੱਧਾ ਨੁਕਸਾਨ ਪਹੁੰਚਾਇਆ ਗਿਆ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਦੀ ਚੁੱਪੀ ’ਤੇ ਵੀ ਸਵਾਲ ਉਠਾਏ ਅਤੇ ਕਿਹਾ ਕਿ ਇਸ ਨਾਲ ਲੋਕਾਂ ਵਿੱਚ ਸ਼ੱਕ ਹੋਰ ਡੂੰਘਾ ਹੋ ਰਿਹਾ ਹੈ। ਸਿਰਸਾ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਵਿੱਚ ਪਾਰਦਰਸ਼ਤਾ ਬਣਾਈ ਰੱਖਦੇ ਹੋਏ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ। ਜੇ ਸਰਕਾਰ ਜਲਦੀ ਕਾਰਵਾਈ ਨਹੀਂ ਕਰਦੀ ਹੈ ਤਾਂ ਉਹ ਮਾਮਲਾ ਕੇਂਦਰੀ ਏਜੰਸੀਆਂ ਕੋਲ ਲੈ ਜਾਣਗੇ। ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਜੇ ਭਵਿੱਖ ਵਿੱਚ ਇਹ ਮਾਮਲਾ ਸੀਬੀਆਈ ਜਾਂ ਈਡੀ ਕੋਲ ਜਾਂਦਾ ਹੈ, ਤਾਂ ਸਰਕਾਰ ਇਸਨੂੰ ’ਰਾਜਨੀਤਿਕ ਬਦਲਾਖੋਰੀ’ ਨਹੀਂ ਕਹੇ।