ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁੜ ਧਰਨਾ ਲਾਉਣ ਦੇ ਸੱਦੇ ’ਤੇ ਪੁਲਿਸ ਕਰ ਰਹੀ ਹੈ ਕਿਸਾਨਾਂ ਨੂੰ ਨਜ਼ਰਬੰਦ
jagjit-singh-dallewalas-big-challenge-to-chief-minister-bhagwant-mann-regarding-shambhu-dharna
ਚੰਡੀਗੜ੍ਹ-ਕਿਸਾਨੀ ਮੰਗਾਂ ਮਨਵਾਉਣ ਸਬੰਧੀ ਸ਼ੰਭੂ ਖਨੌਰੀ ਬਾਰਡਰ ’ਤੇ ਲਗਾਏ ਲੰਮੇ ਧਰਨੇ ਨੂੰ ਚੁੱਕਣ ਵਿੱਚ ਪੁਲਿਸ ਸਫ਼ਲ ਹੋ ਗਈ ਸੀ ਪਰ ਉਹ ਮੋਰਚਾ ਉਖੜਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ 6 ਮਈ ਮੁੜ ਧਰਨਾ ਲਾਉਣ ਦਾ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਪੁਲਿਸ ਵੱਲੋਂ ਦੋ ਦਿਨਾਂ ਤੋਂ ਲਗਾਤਾਰ ਕਿਸਾਨਾਂ ਦੀ ਫੜੋ-ਫੜੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਮੋਰਚੇ ਦੇ ਕਈ ਵੱਡੇ ਲੀਡਰਾਂ ਨੂੰ ਪੁਲਿਸ ਨੇ ਘਰਾਂ ਵਿੱਚ ਵੀ ਨਜ਼ਰਬੰਦ ਕੀਤਾ ਹੋਇਆ ਹੈ, ਪਰ ਇਸ ਸਭ ਦੇ ਬਾਵਜੂਦ ਕਿਸਾਨ ਪਿੱਛੇ ਨਹੀਂ ਹਟ ਰਹੇ ਹਨ। ਹੁਣ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈਲੰਜ ਕੀਤਾ ਹੈ ਕਿ ਲੋਕਤੰਤਰ ਦਾ ਘਾਣ ਨਾ ਕਰੋ, ਨਹੀਂ ਤਾਂ ਤੁਹਾਨੂੰ ਵੀ ਲੋਕਾਂ ਵੱਲੋਂ ਛੇਤੀ ਹੀ ਸੱਤਾ ਵਿਚੋਂ ਬਾਹਰ ਕਰ ਦਿੱਤਾ ਜਾਵੇਗਾ। ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਪੁਲਿਸ ਵੱਲੋਂ ਕਿਸਾਨਾਂ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੀਡੀਆ ਕਰਮੀਆਂ ਨੂੰ ਵੀ ਉਨ੍ਹਾਂ ਨਾਲ ਨਹੀਂ ਮਿਲਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਸਵੇਰ ਤੋਂ ਹੀ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ, ਪੰਜਾਬ ਦੀ ਰਾਜਧਾਨੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਅਤੇ ਨਾ ਹੀ ਦਿੱਲੀ ਜਾਣ ਦਿੱਤਾ ਜਾ ਰਿਹਾ ਹੈ, ਜੋ ਕਿ ਇਹ ਲੋਕਤੰਤਰ ਦਾ ਘਾਣ ਹੈ। ਕਿਸਾਨ ਆਗੂ ਨੇ ਸੀਐਮ ਮਾਨ ਨੂੰ ਕਿਹਾ ਕਿ ਭਾਵੇਂ ਤੁਸੀਂ ਕਿਸਾਨ ਨੇਤਾਵਾਂ ਨੂੰ ਗ੍ਰਿਫ਼ਤਾਰ ਕਰ ਰੱਖਿਆ ਪਰ ਵੱਡੀ ਗਿਣਤੀ ਕਿਸਾਨ ਸ਼ੰਭੂ ਧਰਨੇ ਵਿਚ ਪਹੁੰਚਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈਲੰਜ ਕੀਤਾ ਕਿ ਜਿਸ ਤਰਾਂ ਤੁਸੀਂ ਲੋਕਤੰਤਰ ਦਾ ਘਾਣ ਕਰਨ ਵੱਲ ਤੁਰੇ ਹੋ ਤੁਹਾਨੂੰ ਲੋਕ ਬਹੁਤ ਟਾਈਮ ਸੱਤਾ ਤੇ ਟਿਕਣ ਨਹੀਂ ਦੇਣਗੇ।
















