ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਹਰਿਆਣਾ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਦਿੱਲੀ ਦੌਰੇ 'ਤੇ ਹਨ। ਉਨ੍ਹਾਂ ਨੇ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਦੀਵਾਲੀ ਤੋਂ ਪਹਿਲਾਂ ਨਾਇਬ ਸੈਣੀ ਦੀ ਦਿੱਲੀ ਫੇਰੀ ਨੂੰ ਲੈ ਕੇ ਵੀ ਕਈ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਹਾਲਾਂਕਿ, ਇਹ ਸੈਣੀ ਅਤੇ ਮੋਦੀ ਵਿਚਕਾਰ ਇੱਕ ਸ਼ਿਸ਼ਟਾਚਾਰ ਮੁਲਾਕਾਤ ਸੀ।
ਸੈਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ 'ਤੇ ਵਧਾਈ ਦਿੱਤੀ। ਇਸ ਦੇ ਨਾਲ ਹੀ ਦੋਵਾਂ ਨੇਤਾਵਾਂ ਨੇ ਹਰਿਆਣਾ ਦੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਹੈ। ਸ਼ਨੀਵਾਰ ਦੁਪਹਿਰ ਨੂੰ ਨਾਇਬ ਸੈਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨਾਇਬ ਸੈਣੀ ਨੇ ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ ਦਿੱਤੇ 1947 ਕਰੋੜ ਰੁਪਏ ਜਾਰੀ ਕਰਨ ਲਈ ਧੰਨਵਾਦ ਪ੍ਰਗਟਾਇਆ ਹੈ। ਦੱਸ ਦੇਈਏ ਕਿ ਹਰਿਆਣਾ ਵਿੱਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਨ ਅਤੇ ਨਾਇਬ ਸਿੰਘ ਸੈਣੀ ਦੇ ਦੂਜੀ ਵਾਰ ਮੁੱਖ ਮੰਤਰੀ ਬਣਨ ਤੋਂ ਬਾਅਦ ਪੀਐਮ ਮੋਦੀ ਨਾਲ ਇਹ ਉਨ੍ਹਾਂ ਦੀ ਪਹਿਲੀ ਮੁਲਾਕਾਤ ਸੀ। ਇਸ ਤੋਂ ਪਹਿਲਾਂ ਹਰਿਆਣਾ ਵਿਧਾਨ ਸਭਾ ਚੋਣ ਨਤੀਜਿਆਂ ਤੋਂ ਬਾਅਦ ਸੀਐਮ ਸੈਣੀ ਨੇ 9 ਅਕਤੂਬਰ ਨੂੰ ਦਿੱਲੀ ਵਿੱਚ ਮੋਦੀ ਨਾਲ ਮੁਲਾਕਾਤ ਕੀਤੀ ਸੀ।