ਹੁਣ ਪੰਜਾਬ ਵਿਚ ਰਜਿਸਟਰੀਆਂ ਕਰਵਾਉਣੀਆਂ ਹੋਈਆਂ ਸੌਖੀਆਂ

ਹੁਣ ਪੰਜਾਬ ਵਿਚ ਰਜਿਸਟਰੀਆਂ ਕਰਵਾਉਣੀਆਂ ਹੋਈਆਂ ਸੌਖੀਆਂ

ਚੰਡੀਗੜ੍ਹ-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਇਸ ਈਜ਼ੀ ਰਜਿਸਟਰੀ ਪ੍ਰਣਾਲੀ ਨੂੰ ਜਨਤਾ ਨੂੰ ਸਮਰਪਿਤ ਕੀਤਾ ਜਿਸ ਨਾਲ ਪੰਜਾਬ ਵਿੱਚ ਅੱਜ ਤੋਂ ਜਾਇਦਾਦ ਰਜਿਸਟਰੇਸ਼ਨ ਲਈ ਇੱਕ ਨਵਾਂ ਸਿਸਟਮ ਲਾਗੂ ਹੋ ਗਿਆ ਹੈ। ਸਰਕਾਰ ਦਾ ਦਾਅਵਾ ਹੈ ਕਿ ਇਸ ਪ੍ਰਣਾਲੀ ਨਾਲ ਆਮ ਲੋਕਾਂ ਨੂੰ ਰਜਿਸਟਰੇਸ਼ਨ ਲਈ ਤਹਿਸੀਲ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ ਅਤੇ ਉਹ ਸਿਫ਼ਾਰਸ਼ਾਂ ਅਤੇ ਵਿਚੋਲਿਆਂ ਦੀ ਪਰੇਸ਼ਾਨੀ ਤੋਂ ਮੁਕਤ ਹੋ ਜਾਣਗੇ। ਨਵੀਂ ਪ੍ਰਣਾਲੀ ਵਿੱਚ, ਹੁਣ ਰਜਿਸਟਰੇਸ਼ਨ ਜ਼ਿਲ੍ਹੇ ਵਿੱਚ ਸਥਿਤ ਕਿਸੇ ਵੀ ਤਹਿਸੀਲ ਵਿੱਚ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ, ਲੋਕਾਂ ਕੋਲ ਘਰ ਬੈਠੇ ਜਾਂ ਆਪਣੇ ਦਫ਼ਤਰ ਵਿੱਚ ਔਨਲਾਈਨ ਰਜਿਸਟਰੇਸ਼ਨ ਦਾ ਵਿਕਲਪ ਵੀ ਹੋਵੇਗਾ। ਇਸ ਨੂੰ 15 ਜੁਲਾਈ ਤੱਕ ਪੂਰੇ ਸੂਬੇ ਵਿੱਚ ਲਾਗੂ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ, 15 ਜੁਲਾਈ ਤੋਂ 31 ਜੁਲਾਈ ਤੱਕ ਪੂਰੇ ਪੰਜਾਬ ਵਿੱਚ ਦੁਬਾਰਾ ਟਰਾਇਲ ਕੀਤਾ ਜਾਵੇਗਾ। ਇਸ ਤੋਂ ਬਾਅਦ ਇਸ ਨੂੰ 1 ਜੁਲਾਈ ਤੋਂ ਲਾਗੂ ਕੀਤਾ ਜਾਵੇਗਾ।