18 ਮਾਰਚ ਤੋਂ ਸ਼ੁਰੂ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ  

18 ਮਾਰਚ ਤੋਂ ਸ਼ੁਰੂ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ  

ਅੰਮ੍ਰਿਤਸਰ-ਸ੍ਰੀ ਅਕਾਲ ਤਖਤ ਸਾਹਿਬ ਤੋਂ ਗਠਤ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਨੂੰ ਲੈ ਕੇ ਐਲਾਨ ਕੀਤਾ ਅਤੇ ਨਾਲ ਹੀ ਕਮੇਟੀ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਦੱਸਿਆ ਕਿ 18 ਮਾਰਚ ਨੂੰ ਅਕਾਲੀ ਦਲ ਦੀ ਭਰਤੀ ਦੀ ਸ਼ੁਰੂਆਤ ਹੋਵੇਗੀ। 
ਜਾਣਕਾਰੀ ਮੁਤਾਬਕ ਇਸ ਐਲਾਨ ਤੋਂ ਪਹਿਲਾਂ ਅਕਾਲੀ ਦਲ ਦੀ ਭਰਤੀ ਲਈ ਬਣੀ ਪੰਜ ਮੈਂਬਰੀ ਕਮੇਟੀ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਅਕਾਲ ਤਖਤ ਸਾਹਿਬ ’ਤੇ ਅਰਦਾਸ ਕੀਤੀ।  ਇਸ ਮੌਕੇ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਇਹ ਸ਼ੁਰੂਆਤ ਸ਼੍ਰੀ ਅਕਾਲ ਤਖਤ ਸਾਹਿਬ ਤੇ ਮੱਥਾ ਟੇਕਣ ਤੋਂ ਬਾਅਦ ਕੀਤੀ ਜਾਵੇਗੀ, ਜਿਸ ਤੋਂ ਬਾਅਦ ਤਿੰਨ ਤਖਤਾਂ ਦੇ ਉੱਪਰ ’ਤੇ ਭਰਤੀ ਦੀ ਸ਼ੁਰੂਆਤ ਕਰਨ ਤੋਂ ਬਾਅਦ ਪਿੰਡ-ਪਿੰਡ ਜਾ ਕੇ ਇਸ ਭਰਤੀ ਦੀ ਸ਼ੁਰੂਆਤ ਕੀਤੀ ਜਾਵੇਗੀ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲਾਂ ਕੀਤੀ ਭਰਤੀ ਸਬੰਧੀ ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਪਹਿਲਾਂ ਜੋ ਭਰਤੀ ਕੀਤੀ ਗਈ ਸੀ ਉਸ ਦਾ ਜਵਾਬ ਜਾਂ ਤਾਂ ਅਕਾਲੀ ਦਲ ਦੇਵੇਗਾ ਜਾਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦੇਣਗੇ।

ਆਗੂਆਂ ਨੇ ਅੱਗੇ ਕਿਹਾ ਕਿ ਪਿਛਲੇ ਦਿਨੀ ਉਹਨਾਂ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਣਾਂ ਨਾਲ ਵੀ ਮੁਲਾਕਾਤ ਕੀਤੀ ਗਈ ਸੀ। ਲੇਕਿਨ ਅਜੇ ਉਨ੍ਹਾਂ ਨੇ ਆਪਣੇ ਅਸਤੀਫੇ ਨੂੰ ਵਾਪਸ ਲੈਣ ਬਾਰੇ ਕੋਈ ਵੀ ਹਾਮੀ ਨਹੀਂ ਭਰੀ, ਲੇਕਿਨ ਸਾਡੇ ਵੱਲੋਂ ਹਰਜਿੰਦਰ ਸਿੰਘ ਧਾਮੀ ਹੁਣਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣਾ ਅਸਤੀਫਾ ਵਾਪਸ ਲੈਣ।