2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਅਨੁਸੂਚਿਤ ਜਾਤੀਆਂ ਤੱਕ ਪਹੁੰਚ ਵਧਾਉਣ ਦੀ ਤਿਆਰੀ

The BJP is planning to strengthen its outreach among Scheduled Castes in Punjab ahead of the 2027 Assembly elections.

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਅਨੁਸੂਚਿਤ ਜਾਤੀਆਂ ਤੱਕ ਪਹੁੰਚ ਵਧਾਉਣ ਦੀ ਤਿਆਰੀ

ਸੰਗਰੂਰ-ਭਾਰਤੀ ਜਨਤਾ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਨੁਸੂਚਿਤ ਜਾਤੀਆਂ (ਐੱਸਸੀ) ਦੇ ਲੋਕਾਂ ਤੱਕ ਆਪਣੀ ਪਹੁੰਚ ਮਜ਼ਬੂਤ ਕਰਨ ਦੀ ਰਣਨੀਤੀ ਬਣਾਈ ਹੈ। ਸੰਗਰੂਰ ਵਿੱਚ ਪਾਰਟੀ ਦੀ ਸੂਬਾ ਕਾਰਜਕਾਰਨੀ ਦੀ ਦਿਨ ਭਰ ਚੱਲੀ ਮੀਟਿੰਗ ਦੌਰਾਨ ਕੇਂਦਰ ਸਰਕਾਰ ਦੀਆਂ ਭਲਾਈ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਯੋਗ ਲਾਭਪਾਤਰੀਆਂ ਤੱਕ ਇਨ੍ਹਾਂ ਦਾ ਲਾਭ ਪਹੁੰਚਾਉਣ ’ਤੇ ਜ਼ੋਰ ਦਿੱਤਾ ਗਿਆ।
ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ’ਤੇ ਘੇਰਦਿਆਂ ਭਾਜਪਾ ਨੇ ਨਸ਼ਿਆਂ ਦੀ ਸਮੱਸਿਆ ਅਤੇ ਗੈਂਗਸਟਰਵਾਦ ਸਮੇਤ ਕਈ ਮਾਮਲਿਆਂ ਨੂੰ ਲੈ ਕੇ ਸਰਕਾਰ ਵਿਰੁੱਧ ਦੋਸ਼-ਪੱਤਰ ਤਿਆਰ ਕੀਤਾ।
ਕੇਵਲ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ ਇਹ ਮੀਟਿੰਗ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਸੂਬਾ ਕਾਰਜਕਾਰਨੀ ਮੀਟਿੰਗ ਸੀ। ਇਸ ਦੌਰਾਨ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ, ਭਵਿੱਖ ਦੀ ਸਿਆਸੀ ਰਣਨੀਤੀ ਤੈਅ ਕਰਨ ਅਤੇ ‘ਆਪ’ ਸਰਕਾਰ ਦੀਆਂ ਨਾਕਾਮੀਆਂ ਵਿਰੁੱਧ ਮੁਹਿੰਮ ਤੇਜ਼ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।