25 ਮਈ ਨੂੰ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 

25 ਮਈ ਨੂੰ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 

ਉਤਰਾਖੰਡ-ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਲੈ ਕੇ ਕਪਾਟ 25 ਮਈ ਨੂੰ ਸ਼ਰਧਾਲੂਆਂ ਲਈ ਖੋਲ੍ਹੇ ਜਾਣਗੇ ਜਿਸ ਦੀਆਂ ਤਿਆਰੀਆਂ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਇਹ ਪਵਿੱਤਰ ਯਾਤਰਾ 22 ਮਈ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲੇ ਜਥੇ ਦੀ ਰਵਾਨਗੀ ਨਾਲ ਸ਼ੁਰੂ ਹੋਵੇਗੀ। ਜ਼ਿਕਰਯੋਗ ਹੈ ਹੁਣ ਤੱਕ ਲਗਭਗ 60 ਹਜ਼ਾਰ ਸ਼ਰਧਾਲੂਆਂ ਨੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਆਨਲਾਈਨ ਰਜਿਸਟਰੇਸ਼ਨ ਕਰਵਾਈ ਹੈ। 22 ਮਈ ਨੂੰ ਰਿਸ਼ੀਕੇਸ਼ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਹੇਮਕੁੰਟ ਸਾਹਿਬ ਲਈ ਪਹਿਲਾ ਜਥਾ ਰਵਾਨਾ ਕੀਤਾ ਜਾਵੇਗਾ। ਜਿਸ ਤੋਂ ਬਾਅਦ ਇਹ ਯਾਤਰਾ ਪੂਰੀ ਤਰ੍ਹਾਂ ਸ਼ੁਰੂ ਹੋ ਜਾਵੇਗੀ। ਇਸ ਦੌਰਾਨ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਐੱਸ. ਗੁਰਮੀਤ ਸਿੰਘ, ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਕਈ ਮੰਤਰੀ ਮੌਜੂਦ ਰਹਿਣਗੇ।