AAP ਦੇ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ‘ਤੇ ਸੰਕਟ: ਸੰਜੇ ਸਿੰਘ ਦਾ ਵੱਡਾ ਦਾਅਵਾ, ਸਿਆਸਤ ‘ਚ ਹਲਚਲ

AAP ਦੇ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ‘ਤੇ ਸੰਕਟ: ਸੰਜੇ ਸਿੰਘ ਦਾ ਵੱਡਾ ਦਾਅਵਾ, ਸਿਆਸਤ ‘ਚ ਹਲਚਲ

ਨਵੀਂ ਦਿੱਲੀ-ਆਮ ਆਦਮੀ ਪਾਰਟੀ (AAP) ਅਤੇ ਭਾਜਪਾ ਵਿਚਾਲੇ ਚੱਲ ਰਹੀ ਸਿਆਸੀ ਟਕਰਾਅ ਹੁਣ ਰਾਜ ਸਭਾ ਤੱਕ ਪਹੁੰਚ ਗਿਆ ਹੈ। AAP ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਰਾਜ ਸਭਾ ਦੇ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਪੱਤਰ ਲਿਖ ਕੇ ਰਾਘਵ ਚੱਢਾ ਸਮੇਤ ਸੱਤ ਸੰਸਦ ਮੈਂਬਰਾਂ ਨੂੰ ਅਯੋਗ ਘੋਸ਼ਿਤ ਕਰਨ ਦੀ ਮੰਗ ਕੀਤੀ ਹੈ।ਸੰਜੇ ਸਿੰਘ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਇਹ ਸੰਸਦ ਮੈਂਬਰ ਭਾਜਪਾ ਵਿੱਚ ਸ਼ਾਮਲ ਹੋਏ ਹਨ, ਜੋ ਕਿ ਸਿੱਧੇ ਤੌਰ ‘ਤੇ ਦਲ-ਬਦਲੀ ਦੇ ਅਧੀਨ ਆਉਂਦਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਸੰਵਿਧਾਨ ਅਨੁਸਾਰ, ਇਨ੍ਹਾਂ ਦੀ ਰਾਜ ਸਭਾ ਮੈਂਬਰਸ਼ਿਪ ਤੁਰੰਤ ਰੱਦ ਕੀਤੀ ਜਾਵੇ।

ਉਨ੍ਹਾਂ ਨੇ ਆਪਣੇ ਦਾਅਵੇ ਦੇ ਹੱਕ ਵਿੱਚ ਸੰਵਿਧਾਨ ਦੀ 10ਵੀਂ ਅਨੁਸੂਚੀ (ਦਲ-ਬਦਲ ਵਿਰੋਧੀ ਕਾਨੂੰਨ) ਦਾ ਹਵਾਲਾ ਦਿੱਤਾ। ਸੰਜੇ ਸਿੰਘ ਮੁਤਾਬਕ, ਭਾਵੇਂ ਇਹ ਸੰਸਦ ਮੈਂਬਰ ਦੋ-ਤਿਹਾਈ ਸੰਖਿਆ ਦਾ ਦਾਅਵਾ ਕਰਦੇ ਹਨ, ਪਰ ਭਾਜਪਾ ਨਾਲ ਉਨ੍ਹਾਂ ਦਾ ਮਿਲਾਪ ਕਾਨੂੰਨੀ ਤੌਰ ‘ਤੇ ਗਲਤ ਹੈ।ਸੰਜੇ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਤੋਂ ਪਹਿਲਾਂ ਉਨ੍ਹਾਂ ਨੇ ਸੀਨੀਅਰ ਵਕੀਲ ਕਪਿਲ ਸਿੱਬਲ ਅਤੇ ਹੋਰ ਸੰਵਿਧਾਨਕ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕੀਤਾ, ਜਿਨ੍ਹਾਂ ਨੇ ਵੀ ਇਹ ਮੰਨਿਆ ਕਿ ਇਹ ਕਾਰਵਾਈ ਗੈਰ-ਸੰਵਿਧਾਨਕ ਹੈ।ਉਨ੍ਹਾਂ ਨੇ ਕਿਹਾ ਕਿ AAP ਇਸ ਮਾਮਲੇ ਨੂੰ ਸਿਰਫ ਸਿਆਸੀ ਹੀ ਨਹੀਂ, ਸਗੋਂ ਕਾਨੂੰਨੀ ਪੱਧਰ ‘ਤੇ ਵੀ ਲੜੇਗੀ। ਸੰਜੇ ਸਿੰਘ ਦੇ ਅਨੁਸਾਰ, ਇਨ੍ਹਾਂ ਸੰਸਦ ਮੈਂਬਰਾਂ ਦਾ ਭਾਜਪਾ ਵਿੱਚ ਜਾਣਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ ਅਤੇ ਇਸਨੂੰ ਕਦੇ ਵੀ ਸਵੀਕਾਰ ਨਹੀਂ ਕੀਤਾ ਜਾ ਸਕਦਾ।ਇਸ ਮਾਮਲੇ ਨਾਲ ਦੇਸ਼ ਦੀ ਸਿਆਸਤ ‘ਚ ਇੱਕ ਨਵੀਂ ਚਰਚਾ ਸ਼ੁਰੂ ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਮਸਲਾ ਹੋਰ ਗੰਭੀਰ ਹੋ ਸਕਦਾ ਹੈ।