ਕਾਂਗਰਸ ਦੇ ਸੁਪਰੀਮ ਕੋਰਟ ਵੱਲ ਮਾਰਚ ਤੋਂ ਪਹਿਲਾਂ ਦਿੱਲੀ ਮੈਟਰੋ ਦੇ 6 ਸਟੇਸ਼ਨ ਬੰਦ
The Delhi Metro Rail Corporation has closed six central Delhi metro stations—Janpath, Mandi House, Barakhamba Road, Central Secretariat, Rajiv Chowk and Patel Chowk—for entry and exit from 6 a.m. to 4 p.m. on October 12, ahead of the Congress party’s planned march to the Supreme Court.
ਨਵੀਂ ਦਿੱਲੀ-ਕਾਂਗਰਸ ਵੱਲੋਂ ਸੁਪਰੀਮ ਕੋਰਟ ਵੱਲ ਮਾਰਚ ਕਰਨ ਦੇ ਐਲਾਨ ਤੋਂ ਬਾਅਦ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐੱਮਆਰਸੀ) ਨੇ ਸੋਮਵਾਰ ਨੂੰ ਕੇਂਦਰੀ ਦਿੱਲੀ ਦੇ ਛੇ ਮੈਟਰੋ ਸਟੇਸ਼ਨਾਂ ’ਤੇ ਦਾਖ਼ਲੇ ਅਤੇ ਬਾਹਰ ਨਿਕਲਣ ’ਤੇ ਪਾਬੰਦੀ ਲਗਾ ਦਿੱਤੀ ਹੈ।
ਡੀਐੱਮਆਰਸੀ ਅਨੁਸਾਰ, ਜਨਪਥ, ਮੰਡੀ ਹਾਊਸ, ਬਰਖੰਬਾ ਰੋਡ, ਕੇਂਦਰੀ ਸਕੱਤਰੇਤ, ਰਾਜੀਵ ਚੌਕ ਅਤੇ ਪਟੇਲ ਚੌਕ ਮੈਟਰੋ ਸਟੇਸ਼ਨ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣਗੇ। ਹਾਲਾਂਕਿ, ਜਿੱਥੇ ਇੱਕ ਮੈਟਰੋ ਲਾਈਨ ਤੋਂ ਦੂਜੀ ਲਾਈਨ ’ਤੇ ਜਾਣ ਦੀ ਸਹੂਲਤ ਹੈ, ਉੱਥੇ ਇੰਟਰਚੇਂਜ ਦੀ ਸਹੂਲਤ ਜਾਰੀ ਰਹੇਗੀ।
ਕਾਂਗਰਸ ਨੇ ਐਤਵਾਰ ਨੂੰ ਸੋਮਵਾਰ ਦੁਪਹਿਰ ਸੁਪਰੀਮ ਕੋਰਟ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ। ਪਾਰਟੀ ਦੇ ਆਗੂ ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਨੂੰ ਮਿਲ ਕੇ ਮੰਗ ਪੱਤਰ ਸੌਂਪਣਾ ਚਾਹੁੰਦੇ ਹਨ। ਇਹ ਕਦਮ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਚੁੱਕਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਲਗਾਈਆਂ ਗਈਆਂ ਪਾਬੰਦੀਆਂ ਸ਼ਨੀਵਾਰ ਦੇ ਮੁਕਾਬਲੇ ਘੱਟ ਹਨ। ਸ਼ਨੀਵਾਰ ਨੂੰ ਦਿੱਲੀ ਦੇ 45 ਮੈਟਰੋ ਸਟੇਸ਼ਨਾਂ ’ਤੇ ਦਾਖ਼ਲੇ ਅਤੇ ਬਾਹਰ ਨਿਕਲਣ ’ਤੇ ਪਾਬੰਦੀ ਲਗਾਈ ਗਈ ਸੀ।
















