ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਕਰਨਗੇ ਪੰਜਾਬ ਦੌਰਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਕਰਨਗੇ ਪੰਜਾਬ ਦੌਰਾ

ਨਵੀਂ ਦਿੱਲੀ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਪੰਜਾਬ ਦਾ ਦੌਰਾ ਕਰਨਗੇ। ਉਨ੍ਹਾਂ ਦੇ ਇਸ ਦੌਰੇ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਦੌਰੇ ਦੌਰਾਨ ਉਹ ਜ਼ਿਲ੍ਹਾ ਮੋਗਾ ਜ਼ਿਲ੍ਹਾ ਦੇ ਇਤਿਹਾਸਕ ਪਿੰਡ ਕਿੱਲੀ ਚਾਹਲਾਂ ਵਿਖੇ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਇਸ ਰੈਲੀ ਰਾਹੀਂ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਚੋਣੀ ਮੁਹਿੰਮ ਦਾ ਅਧਿਕਾਰਕ ਆਗਾਜ਼ ਕਰੇਗੀ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਨੇ ਵੀ ਕਿੱਲੀ ਚਾਹਲਾਂ ਵਿੱਚ ਵੱਡੀ ਰੈਲੀ ਕੀਤੀ ਸੀ। ਹੁਣ ਭਾਜਪਾ ਵੱਲੋਂ ਵੀ ਉਸੇ ਥਾਂ ਦੀ ਚੋਣ ਕਰਨਾ ਸਿਆਸੀ ਪੱਖੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਸਿਆਸੀ ਵਿਸ਼ਲੇਸ਼ਕਾਂ ਅਨੁਸਾਰ ਇਹ ਦੌਰਾ ਪੰਜਾਬ ਦੀ ਰਾਜਨੀਤੀ ਵਿੱਚ ਆਉਣ ਵਾਲੇ ਸਮੇਂ ਲਈ ਨਵੀਆਂ ਸਿਆਸੀ ਰਣਨੀਤੀਆਂ ਦਾ ਸੰਕੇਤ ਦੇ ਸਕਦਾ ਹੈ।