ਕੈਨੇਡਾ ਨੇ ਸੰਯੁਕਤ ਅਰਬ ਅਮੀਰਾਤ ਨੂੰ ਜੀ-7 ਸੰਮੇਲਨ ਵਿੱਚ ਸ਼ਾਮਲ ਹੋਣ ਲਈ ਭੇਜਿਆ ਸੱਦਾ
Canada invites UAE to attend G7 summit
ਓਟਾਵਾ-ਕੈਨੇਡਾ ਨੇ ਸੰਯੁਕਤ ਅਰਬ ਅਮੀਰਾਤ ਨੂੰ ਅਲਬਰਟਾ ਵਿੱਚ ਜੀ-7 ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਜਾਣਕਾਰੀ ਮੁਤਾਬਕ UAE ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਐਤਵਾਰ ਨੂੰ ਕਨਾਨਾਸਕਿਸ ਵਿੱਚ ਸ਼ੁਰੂ ਹੋਣ ਵਾਲੇ ਸੰਮੇਲਨ ਵਿੱਚ ਸ਼ਾਮਲ ਹੋ ਸਕਦੇ ਹਨ ਪਰ ਅਜੇ ਇਹ ਸਪੱਸ਼ਟ ਨਹੀਂ ਕੀਤਾ ਕਿ ਉਹਨਾਂ ਨੇ ਸੱਦਾ ਸਵੀਕਾਰ ਕਰ ਲਿਆ ਹੈ। ਇਸ ਮੌਕੇ ਇੱਕ ਕੈਨੇਡੀਅਨ ਸਰਕਾਰੀ ਅਧਿਕਾਰੀ, ਜਿਸਨੂੰ ਕੈਨੇਡਾ ਦੇ ਸੱਦੇ ਗਏ ਲੋਕਾਂ ਦੀ ਸੂਚੀ ਬਾਰੇ ਜਨਤਕ ਤੌਰ ’ਤੇ ਗੱਲ ਕਰਨ ਲਈ ਅਧਿਕਾਰਤ ਨਹੀਂ ਸੀ, ਨੇ ਸੱਦਾ ਦੀ ਪੁਸ਼ਟੀ ਕੀਤੀ ਹੈ। ਜ਼ਿਕਰਯੋਗ ਹੈ ਬ੍ਰਾਜ਼ੀਲ ਦੇ ਰਾਸ਼ਟਰਪਤੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਦੇ ਦਫਤਰ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਮਾਰਕ ਕਾਰਨੀ ਇਸ ਨਵੰਬਰ ਵਿੱਚ ਐਮਾਜ਼ਾਨ ਖੇਤਰ ਦੇ ਸ਼ਹਿਰ ਬੇਲੇਮ ਵਿੱਚ COP30 ਸੰਮੇਲਨ ਵਿੱਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਕੈਨੇਡਾ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੂੰ ਵੀ ਜੀ-7 ਸੰਮੇਲਨ ਲਈ ਸੱਦਾ ਦਿੱਤਾ ਹੈ, ਅਤੇ ਰਿਆਦ ਨੇ ਇਹ ਸੰਕੇਤ ਨਹੀਂ ਦਿੱਤਾ ਹੈ ਕਿ ਉਸਨੇ ਸੱਦਾ ਸਵੀਕਾਰ ਕਰ ਲਿਆ ਹੈ ਜਾਂ ਨਹੀਂ। ਜੀ-7 ਵਿੱਚ ਮਹਿਮਾਨਾਂ ਵਜੋਂ ਸ਼ਾਮਲ ਹੋਣ ਵਾਲੇ ਨੇਤਾਵਾਂ ਦੀ ਪੁਸ਼ਟੀ ਕੀਤੀ ਸੂਚੀ ਵਿੱਚ ਆਸਟਰੇਲੀਆ, ਬ੍ਰਾਜ਼ੀਲ, ਭਾਰਤ, ਇੰਡੋਨੇਸ਼ੀਆ, ਮੈਕਸੀਕੋ, ਦੱਖਣੀ ਕੋਰੀਆ, ਦੱਖਣੀ ਅਫਰੀਕਾ ਅਤੇ ਯੂਕਰੇਨ ਦੇ ਸਰਕਾਰ ਮੁਖੀ ਸ਼ਾਮਲ ਹਨ, ਜਿਨ੍ਹਾਂ ਸਾਰਿਆਂ ਨੇ ਕਿਹਾ ਹੈ ਕਿ ਉਹ ਸ਼ਾਮਲ ਹੋਣਗੇ।
















