ਕੈਨੇਡਾ ਵਿੱਚ ਕਾਰ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਪੰਜਾਬੀ ਗੱਭਰੂ

ਕੈਨੇਡਾ ਵਿੱਚ ਕਾਰ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਪੰਜਾਬੀ ਗੱਭਰੂ
ਕੈਨੇਡਾ-ਮੋਰਿੰਡਾ ਸ਼ਹਿਰ ਦਾ 31 ਸਾਲਾ ਨੌਜਵਾਨ ਹਰਵਿੰਦਰ ਸਿੰਘ ਹੈਰੀ ਜੋ ਕਿ ਕੈਨੇਡਾ ਵਿਖੇ ਰਹਿ ਰਿਹਾ ਸੀ ਦੀ ਕੈਨੇਡਾ ਦੇ ਉਟਾਵਾ ਵਿੱਚ ਹਾਈਵੇ 417 ’ਤੇ ਸ਼ਨਿਚਰਵਾਰ ਨੂੰ ਕਾਰ ਹਾਦਸੇ ਵਿੱਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਨੰਬਰਦਾਰ ਜਗਵਿੰਦਰ ਸਿੰਘ ਪੰਮੀ ਨੇ ਦੱਸਿਆ ਕਿ ਹੈਰੀ ਰੱਖੜੀ ਵਾਲੇ ਦਿਨ ਆਪਣੀ ਭੈਣ ਕੋਲ ਰੱਖੜੀ ਬੰਨ੍ਹਵਾਉਣ ਜਾ ਰਿਹਾ ਸੀ ਜਦੋਂ ਅਚਾਨਕ ਉਸ ਦੀ ਕਾਰ ਨੂੰ ਅੱਗ ਲੱਗ ਗਈ। ਅੱਗ ਕਾਰਨ ਕਾਰ ਪੂਰੀ ਤਰ੍ਹਾਂ ਸੜ ਗਈ ਅਤੇ ਹੈਰੀ ਬੁਰੀ ਤਰ੍ਹਾਂ ਝੁਲਸ ਗਿਆ। ਉਸ ਨੂੰ ਤੁਰਤ ਹਸਪਤਾਲ ਲਿਜਾਇਆ ਗਿਆ, ਪਰ ਉਸ ਦੀ ਮੌਤ ਹੋ ਗਈ। ਦੱਸ ਦਈਏ ਕਿ ਹੈਰੀ ਦਾ ਵਿਆਹ ਪੰਜ ਮਹੀਨੇ ਪਹਿਲਾਂ, 12 ਮਾਰਚ 2025 ਨੂੰ ਮੋਰਿੰਡਾ ਵਿੱਚ ਹੋਇਆ ਸੀ। ਇਸ ਘਟਨਾ ਨੇ ਪਰਿਵਾਰ ਅਤੇ ਮੋਰਿੰਡਾ ਦੇ ਲੋਕਾਂ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ।