ਕੈਨੇਡਾ ਸਤੰਬਰ ਵਿੱਚ ਦੇਵੇਗਾ ਇੱਕ ਫਲਸਤੀਨੀ ਰਾਜ ਨੂੰ ਮਾਨਤਾ

ਕੈਨੇਡਾ ਸਤੰਬਰ ਵਿੱਚ ਦੇਵੇਗਾ ਇੱਕ ਫਲਸਤੀਨੀ ਰਾਜ ਨੂੰ ਮਾਨਤਾ
ਓਟਾਵਾ-ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਕੈਨੇਡਾ ਸਤੰਬਰ ਵਿੱਚ ਸੰਯੁਕਤ ਰਾਸ਼ਟਰ ਵਿੱਚ ਇੱਕ ਫਲਸਤੀਨੀ ਰਾਜ ਨੂੰ ਮਾਨਤਾ ਦੇਣ ਦਾ ਇਰਾਦਾ ਰੱਖਦਾ ਹੈ ਕਿਉਂਕਿ ਅਗਲੇ ਸਾਲ ਫਲਸਤੀਨੀ ਅਥਾਰਟੀ ਚੋਣਾਂ ਕਰਵਾਉਣ ਜਾ ਰਹੀ ਹੈ। ਜਾਣਕਾਰੀ ਮੁਤਾਬਕ“ਪ੍ਰਧਾਨ ਮੰਤਰੀ ਕਾਰਨੀ ਨੇ ਪਾਰਲੀਮੈਂਟ ਹਿੱਲ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੋ-ਰਾਜੀ ਹੱਲ ਨੂੰ ਸੁਰੱਖਿਅਤ ਰੱਖਣ ਦਾ ਮਤਲਬ ਹੈ ਉਨ੍ਹਾਂ ਸਾਰੇ ਲੋਕਾਂ ਦੇ ਨਾਲ ਖੜ੍ਹੇ ਹੋਣਾ ਜੋ ਹਿੰਸਾ ਜਾਂ ਅੱਤਵਾਦ ਦੀ ਬਜਾਏ ਸ਼ਾਂਤੀ ਦੀ ਚੋਣ ਕਰਦੇ ਹਨ ਅਤੇ ਇਸਦਾ ਅਰਥ ਹੈ ਸ਼ਾਂਤੀਪੂਰਨ ਸਹਿ-ਹੋਂਦ ਦੀ ਉਨ੍ਹਾਂ ਦੀ ਸੁਭਾਵਿਕ ਇੱਛਾ ਦਾ ਸਨਮਾਨ ਕਰਨਾ| ਉਨ੍ਹਾਂ ਸਤੰਬਰ ਵਿੱਚ ਫਲਸਤੀਨ ਰਾਜ ਨੂੰ ਅਧਿਕਾਰਤ ਤੌਰ ’ਤੇ ਮਾਨਤਾ ਦੇਣ ਦਾ ਇਰਾਦਾ ਰੱਖਦਿਆਂ ਕਿਹਾ ਕਿ“ਇਹ ਇਰਾਦਾ ਫਲਸਤੀਨੀ ਅਥਾਰਟੀ ਦੀ ਬਹੁਤ ਜ਼ਰੂਰੀ ਸੁਧਾਰਾਂ ਪ੍ਰਤੀ ਵਚਨਬੱਧਤਾ ’ਤੇ ਅਧਾਰਤ ਹੈ, ਜਿਸ ਵਿੱਚ 2026 ਵਿੱਚ ਆਮ ਚੋਣਾਂ ਸ਼ਾਮਲ ਹਨ ਜਿਨ੍ਹਾਂ ਵਿੱਚ ਹਮਾਸ ਕੋਈ ਭੂਮਿਕਾ ਨਹੀਂ ਨਿਭਾ ਸਕਦਾ| ਇਸ ਮੌਕੇ ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਾਰਨੀ ਨੇ ਬੁੱਧਵਾਰ ਨੂੰ ਫਲਸਤੀਨੀ ਅਥਾਰਟੀ ਦੇ ਪ੍ਰਧਾਨ ਮਹਿਮੂਦ ਅੱਬਾਸ ਨਾਲ ਗੱਲ ਕੀਤੀ ਅਤੇ ਉਹਨਾਂ ਨੇ ਰਾਸ਼ਟਰਪਤੀ ਅੱਬਾਸ ਦੀ ਇਨ੍ਹਾਂ ਸੁਧਾਰਾਂ ਪ੍ਰਤੀ ਵਚਨਬੱਧਤਾ ਦਾ ਸਵਾਗਤ ਕੀਤਾ ਅਤੇ ਨਾਲ ਹੀ ਕਿਹਾ ਕਿ ਕੈਨੇਡਾ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਆਪਣੀਆਂ ਕੋਸ਼ਿਸ਼ਾਂ ਵਧਾਏਗਾ ਅਤੇ ਇਸ ਟੀਚੇ ਵੱਲ ਖੇਤਰੀ ਸਹਿਯੋਗੀਆਂ ਨਾਲ ਮਿਲ ਕੇ ਕੰਮ ਕਰੇਗਾ।”