ਕੈਲਗਰੀ ਵਿੱਚ ਮੋਟਰਸਾਈਕਲ ਫਾਇਰ ਹਾਈਡ੍ਰੈਂਟ ਨਾਲ ਟਕਰਾਇਆ, 19 ਸਾਲਾ ਨੌਜਵਾਨ ਦੀ ਮੌਤ
A 19-year-old motorcyclist has died following a tragic road accident in Calgary, Canada. According to police, the motorcycle first struck a road curb, causing the rider to lose control before crashing into a fire hydrant.
ਕੈਲਗਰੀ-ਕੈਨੇਡਾ ਦੇ ਸ਼ਹਿਰ ਕੈਲਗਰੀ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ 19 ਸਾਲਾ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਨੌਜਵਾਨ ਦਾ ਮੋਟਰਸਾਈਕਲ ਪਹਿਲਾਂ ਸੜਕ ਦੇ ਕਰਬ ਨਾਲ ਟਕਰਾਇਆ, ਜਿਸ ਤੋਂ ਬਾਅਦ ਉਹ ਬੇਕਾਬੂ ਹੋ ਕੇ ਫਾਇਰ ਹਾਈਡ੍ਰੈਂਟ ਨਾਲ ਜਾ ਟਕਰਾਇਆ।ਕੈਲਗਰੀ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਸ਼ੁੱਕਰਵਾਰ ਦੁਪਹਿਰ ਨੂੰ ਸ਼ਹਿਰ ਦੇ ਉੱਤਰੀ ਹਿੱਸੇ ਵਿੱਚ ਸਥਿਤ ਈਵਨਸਟਨ ਇਲਾਕੇ ਵਿੱਚ ਵਾਪਰਿਆ।
ਹਾਦਸੇ ਤੋਂ ਬਾਅਦ ਮੌਕੇ 'ਤੇ ਪਹੁੰਚੀਆਂ ਐਮਰਜੈਂਸੀ ਟੀਮਾਂ ਨੇ 19 ਸਾਲਾ ਨੌਜਵਾਨ ਨੂੰ ਮੌਕੇ 'ਤੇ ਹੀ ਮ੍ਰਿਤਕ ਐਲਾਨ ਦਿੱਤਾ।ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚਕਰਤਾਵਾਂ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਕੀ ਹਾਦਸੇ ਸਮੇਂ ਤੇਜ਼ ਰਫ਼ਤਾਰ ਇਸ ਘਟਨਾ ਦਾ ਕੋਈ ਕਾਰਨ ਸੀ।ਪੁਲਿਸ ਨੇ ਦੱਸਿਆ ਕਿ ਉਹ ਇੱਕ ਕਾਲੇ ਰੰਗ ਦੇ ਹੈਲਮੇਟ ਦੀ ਵੀ ਭਾਲ ਕਰ ਰਹੀ ਹੈ, ਜਿਸ ਬਾਰੇ ਮੰਨਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਮੋਟਰਸਾਈਕਲ ਸਵਾਰ ਨੇ ਉਹ ਪਹਿਨਿਆ ਹੋਇਆ ਸੀ।
ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਨੇ ਹਾਦਸੇ ਨੂੰ ਆਪਣੀਆਂ ਅੱਖਾਂ ਨਾਲ ਦੇਖਿਆ ਹੈ ਜਾਂ ਉਸ ਕੋਲ ਇਸ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ ਪੁਲਿਸ ਨਾਲ ਸੰਪਰਕ ਕਰੇ।ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
















