ਕੱਲ੍ਹ ਤੋਂ ਮੁੜ ਸ਼ੁਰੂ ਹੋਵੇਗੀ ਰੀਟਰੀਟ ਸੈਰੇਮਨੀ
ਅੰਮ੍ਰਿ੍ਤਸਰ-ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅਪੂਰਨ ਸਥਿਤੀ ਦੌਰਾਨ ਭਾਰਤ-ਪਾਕਿਸਤਾਨ ਸਰਹੱਦ ਦੀ ਕੌਮਾਂਤਰੀ ਸਰਹੱਦ ਸਾਦਕੀ ਚੌਂਕੀ ‘ਤੇ ਹੋਣ ਵਾਲੀ ਰਿਟਰੀਟ ਸੈਰੇਮਨੀ ਨੂੰ ਬੰਦ ਕਰ ਦਿੱਤਾ ਗਿਆ ਸੀ। ਹੁਣ ਜਦੋਂ ਦੋਹਾਂ ਮੁਲਕਾਂ ਵਿਚਾਲੇ ਤਣਾਅ ਘੱਟ ਹੋਇਆ ਤਾਂ ਫਿਰ ਇਸ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਕੱਲ੍ਹ ਤੋਂ ਸ਼ਾਮ 6 ਵਜੇ ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਫਿਰ ਤੋਂ ਰੀਟਰੀਟ ਸੈਰੇਮਨੀ ਹੋਵੇਗੀ। ਹੁਣ ਫਿਰ ਜਦੋਂ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਘੱਟਦਾ ਨਜ਼ਰ ਆਇਆ ਤਾਂ ਸਾਦਕੀ ਚੌਂਕੀ ‘ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਨੂੰ ਮੁੜ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ। ਉੱਥੇ ਹੀ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਹੋਇਆਂ ਬਾਰਡਰ ਏਰੀਆ ਵਿਕਾਸ ਫਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਮੰਗਲਵਾਰ ਤੋਂ ਸ਼ਾਮ 7 ਵਜੇ ਮੁੜ ਰੋਜ਼ ਰੀਟਰੀਟ ਸੈਰੇਮਨੀ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕ ਵੱਧ ਤੋਂ ਵੱਧ ਰੀਟਰੀਟ ਸੈਰੇਮਨੀ ਦੇਖਣ ਪਹੁੰਚਣ ਅਤੇ ਦੇਸ਼ ਭਗਤੀ ਦਾ ਜਜ਼ਬਾ ਦਿਖਾ ਕੇ ਬੀਐਸਐਫ ਦੇ ਜਵਾਨਾਂ ਨੂੰ ਵਧਾਈ ਦਿੰਦਿਆਂ ਹੋਇਆਂ ਉਨ੍ਹਾਂ ਦੀ ਹੌਂਸਲਾ ਅਫਜਾਈ ਕਰਨ।
















