ਗੁਰਪ੍ਰੀਤ ਸਿੰਘ ਸੇਖੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Gurpreet Singh Sekhon, who is accused in the 2016 Nabha Jailbreak case and has 47 criminal cases registered against him, joined the Aam Aadmi Party (AAP) in the presence of Punjab Chief Minister Bhagwant Mann. Sekhon joined the party during a public rally in the Zira Assembly constituency.

ਗੁਰਪ੍ਰੀਤ ਸਿੰਘ ਸੇਖੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਪਟਿਆਲਾ/ਜ਼ੀਰਾ-ਗੈਂਗਸਟਰ ਤੋਂ ਸਿਆਸਤਦਾਨ ਬਣੇ ਗੁਰਪ੍ਰੀਤ ਸਿੰਘ ਸੇਖੋਂ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸੇਖੋਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਜਾ ਰਹੀ ਹੈ।ਗੁਰਪ੍ਰੀਤ ਸਿੰਘ ਸੇਖੋਂ ਖ਼ਿਲਾਫ਼ ਵੱਖ-ਵੱਖ ਮਾਮਲਿਆਂ ਵਿੱਚ ਕੁੱਲ 47 ਅਪਰਾਧਿਕ ਕੇਸ ਦਰਜ ਹਨ। ਉਹ ਸਾਲ 2016 ਵਿੱਚ ਹੋਏ ਬਹੁਚਰਚਿਤ ਨਾਭਾ ਜੇਲ੍ਹ ਬ੍ਰੇਕ ਕਾਂਡ ਵਿੱਚ ਵੀ ਮੁੱਖ ਮੁਲਜ਼ਮ ਰਹਿ ਚੁੱਕੇ ਹਨ।

ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮੁੱਦਕੀ ਇਲਾਕੇ ਨਾਲ ਸਬੰਧਤ ਸੇਖੋਂ ਨੇ ਜ਼ੀਰਾ ਵਿਧਾਨ ਸਭਾ ਹਲਕੇ ਵਿੱਚ ਹੋਈ ਇੱਕ ਜਨਤਕ ਰੈਲੀ ਦੌਰਾਨ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ।ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਸੇਖੋਂ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਉਹ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਜ਼ੀਰਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਲੜਨਗੇ। ਹਾਲਾਂਕਿ ਹੁਣ ਉਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਦਾਮਨ ਫੜ ਲਿਆ ਹੈ।

ਇਸ ਮੌਕੇ ਸੇਖੋਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਮਾਗਮ ਵਿੱਚ ਮੌਜੂਦ ਲੋਕਾਂ ਵੱਲੋਂ ਮਿਲ ਰਿਹਾ ਭਰਵਾਂ ਸਮਰਥਨ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਦੀ ਜਨਤਾ ਰਵਾਇਤੀ ਪਾਰਟੀਆਂ ਦੀ ਲੁੱਟ ਤੋਂ ਤੰਗ ਆ ਚੁੱਕੀ ਹੈ ਅਤੇ ਹੁਣ ਉਹ ਕੰਮ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੀ ਹੈ।ਉੱਧਰ, ਗੁਰਪ੍ਰੀਤ ਸਿੰਘ ਸੇਖੋਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ ਅਤੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ।