ਚੰਡੀਗੜ੍ਹ ਵਿਖੇ ਆਰਕੀਟੈਕਚਰ ਵਿਭਾਗ ਦੀ ਇੱਕ ਸਮੀਖਿਆ ਮੀਟਿੰਗ ਹੋਈ
ਉਨ੍ਹਾਂ ਨੇ ਵਿਭਾਗ ਵੱਲੋਂ ਬਣਾਏ ਜਾ ਰਹੇ ਸਟੇਡੀਅਮਾਂ, ਹਸਪਤਾਲਾਂ ਅਤੇ ਹੋਰ ਜਨਤਕ ਇਮਾਰਤਾਂ ਦੇ ਸਮਕਾਲੀ ਡਿਜ਼ਾਈਨਾਂ ਵਿੱਚ ਡੂੰਘੀ ਦਿਲਚਸਪੀ ਦਿਖਾਈ। ਇਸ ਦੇ ਨਾਲ ਹੀ ਵਿਭਾਗ ਨੇ ਮੁੱਖ ਪਹਿਲਕਦਮੀਆਂ, ਚੱਲ ਰਹੇ ਆਰਕੀਟੈਕਚਰਲ ਪ੍ਰੋਜੈਕਟਾਂ, ਆਗਾਮੀ ਪ੍ਰਸਤਾਵਾਂ ਅਤੇ ਟਿਕਾਊ ਤੇ ਨਵੀਨਤਾਕਾਰੀ ਇਮਾਰਤਾਂ ਦੇ ਡਿਜ਼ਾਈਨ ’ਤੇ ਪੀ.ਡਬਲਯੂ.ਡੀ. ਨਾਲ ਇਸ ਦੇ ਸਹਿਯੋਗ ਬਾਰੇ ਇੱਕ ਵਿਆਪਕ ਪੇਸ਼ਕਾਰੀ ਦਿੱਤੀ।
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਤਿਆਰ ਕੀਤੀਆਂ ਜਾ ਰਹੀਆਂ ਨਵੀਆਂ ਸਰਕਾਰੀ ਇਮਾਰਤਾਂ ਦਾ ਡਿਜ਼ਾਈਨ ਆਧੁਨਿਕ ਤੇ ਨਵੀਨਤਾਕਾਰੀ ਹੋਣ ਦੇ ਨਾਲ-ਨਾਲ ਇਹਨਾਂ ਵਿੱਚ ਦਿਵਿਆਗਾਂ ਲਈ ਵੀ ਢੁਕਵਾਂ ਪ੍ਰਬੰਧ ਹੋਣਾ ਚਾਹੀਦਾ ਹੈ। ਵਿਭਾਗ ਵਿੱਚ ਨਵੇਂ ਭਰਤੀ ਕੀਤੇ ਸਹਾਇਕ ਆਰਕੀਟੈਕਟ ਨੇ ਕੈਬਨਿਟ ਮੰਤਰੀ ਨਾਲ ਮੁਲਾਕਾਤ ਵੀ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਮਾਰਤਾਂ ਨੂੰ ਟਿਕਾਊ ਤੇ ਊਰਜਾ ਕੁਸ਼ਲ ਬਣਾਇਆ ਜਾਵੇ। ਮੰਤਰੀ ਨੇ ਆਰਕੀਟੈਕਚਰਲ ਵਿਭਾਗ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵੀ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਕਿਸੇ ਵੀ ਜ਼ਰੂਰਤ ਸਮੇਂ ਸਿੱਧੇ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਿਹਾ।
















