ਟਰੰਪ ਦਾ ਮੁੜ ਵਿਵਾਦਤ ਬਿਆਨ, ਕਿਹਾ—ਕੈਨੇਡਾ ਆਖ਼ਿਰਕਾਰ ਅਮਰੀਕਾ ਦਾ 51ਵਾਂ ਸੂਬਾ ਬਣੇਗਾ
US President Donald Trump has renewed controversy by claiming that Canada will eventually become the 51st US state.
ਐਰੀਜ਼ੋਨਾ-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਸਬੰਧੀ ਬਿਆਨ ਦੇ ਕੇ ਵਿਵਾਦ ਛੇੜ ਦਿੱਤਾ ਹੈ। ਐਰੀਜ਼ੋਨਾ ਦੇ ਬੁਲਹੈੱਡ ਸਿਟੀ ਵਿੱਚ ਇੱਕ ਰੈਲੀ ਦੌਰਾਨ ਉਨ੍ਹਾਂ ਕਿਹਾ ਕਿ ਆਖ਼ਿਰਕਾਰ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਨਾ ਹੀ ਪਵੇਗਾ।
ਟਰੰਪ ਨੇ ਕੈਨੇਡਾ ਦੀਆਂ ਦੁੱਧ ਉਤਪਾਦਾਂ ਸਬੰਧੀ ਦਰਾਮਦ ਨੀਤੀਆਂ ਅਤੇ ਵਪਾਰਕ ਨਿਯਮਾਂ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਕੈਨੇਡਾ ਅਮਰੀਕਾ ਨਾਲ ਸਹੀ ਵਿਹਾਰ ਨਹੀਂ ਕਰਦਾ। ਉਨ੍ਹਾਂ ਨੇ ਗ੍ਰੀਨਲੈਂਡ ਦਾ ਜ਼ਿਕਰ ਕਰਦਿਆਂ ਵੀ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਵਾਲੀ ਆਪਣੀ ਟਿੱਪਣੀ ਦੁਹਰਾਈ।
ਟਰੰਪ ਦੇ ਇਸ ਬਿਆਨ ਨਾਲ ਦੋਵਾਂ ਗੁਆਂਢੀ ਦੇਸ਼ਾਂ ਵਿਚਾਲੇ ਪਹਿਲਾਂ ਤੋਂ ਚੱਲ ਰਹੇ ਵਪਾਰਕ ਤਣਾਅ ਦੇ ਹੋਰ ਵਧਣ ਦੀ ਸੰਭਾਵਨਾ ਹੈ। ਹਾਲਾਂਕਿ, ਕੈਨੇਡਾ ਦੇ ਆਗੂ ਪਹਿਲਾਂ ਹੀ ਦੇਸ਼ ਦੀ ਪ੍ਰਭੂਸੱਤਾ ਅਤੇ ਆਜ਼ਾਦੀ ਨਾਲ ਸਮਝੌਤਾ ਨਾ ਕਰਨ ਦੀ ਗੱਲ ਸਪੱਸ਼ਟ ਕਰ ਚੁੱਕੇ ਹਨ।
















