ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ
New Zealand defeated India by seven wickets in the fifth and final T20 International in Hamilton. Tim Seifert scored 93 runs off 50 balls, while Glenn Phillips remained unbeaten on 65 off 38 balls as New Zealand chased India's target of 192 in 16.2 overs.
ਹੈਮਿਲਟਨ ਵਿੱਚ ਖੇਡੇ ਗਏ ਪੰਜਵੇਂ ਅਤੇ ਆਖ਼ਰੀ ਟੀ-20 ਮੈਚ ਵਿੱਚ ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਹਾਲਾਂਕਿ, ਭਾਰਤੀ ਟੀਮ ਪੰਜ ਮੈਚਾਂ ਦੀ ਲੜੀ 3-2 ਨਾਲ ਜਿੱਤਣ ਵਿੱਚ ਸਫ਼ਲ ਰਹੀ। ਭਾਰਤ ਵੱਲੋਂ ਦਿੱਤੇ 192 ਦੌੜਾਂ ਦੇ ਟੀਚੇ ਨੂੰ ਨਿਊਜ਼ੀਲੈਂਡ ਨੇ 16.2 ਓਵਰਾਂ ਵਿੱਚ 3 ਵਿਕਟਾਂ ਗੁਆ ਕੇ ਹਾਸਲ ਕਰ ਲਿਆ।
ਨਿਊਜ਼ੀਲੈਂਡ ਦੀ ਜਿੱਤ ਵਿੱਚ ਸਲਾਮੀ ਬੱਲੇਬਾਜ਼ ਟਿਮ ਸੀਫਰਟ ਨੇ ਅਹਿਮ ਭੂਮਿਕਾ ਨਿਭਾਈ। ਉਸ ਨੇ 50 ਗੇਂਦਾਂ ਵਿੱਚ 11 ਚੌਕਿਆਂ ਅਤੇ 5 ਛੱਕਿਆਂ ਦੀ ਮਦਦ ਨਾਲ 93 ਦੌੜਾਂ ਬਣਾਈਆਂ। ਗਲੈੱਨ ਫਿਲਿਪਸ ਨੇ 38 ਗੇਂਦਾਂ ਵਿੱਚ ਨਾਬਾਦ 65 ਦੌੜਾਂ ਦਾ ਯੋਗਦਾਨ ਪਾਇਆ, ਜਦਕਿ ਡੈਰਿਲ ਮਿਚੈੱਲ ਨੇ 16 ਗੇਂਦਾਂ ਵਿੱਚ 29 ਦੌੜਾਂ ਬਣਾਈਆਂ। ਸੀਫਰਟ ਅਤੇ ਫਿਲਿਪਸ ਨੇ ਤੀਜੀ ਵਿਕਟ ਲਈ 86 ਦੌੜਾਂ ਦੀ ਭਾਈਵਾਲੀ ਕੀਤੀ।
ਇਸ ਤੋਂ ਪਹਿਲਾਂ ਭਾਰਤੀ ਟੀਮ ਨੇ 8 ਵਿਕਟਾਂ ਦੇ ਨੁਕਸਾਨ ’ਤੇ 191 ਦੌੜਾਂ ਬਣਾਈਆਂ। ਈਸ਼ਾਨ ਕਿਸ਼ਨ ਨੇ 32 ਗੇਂਦਾਂ ਵਿੱਚ 61 ਅਤੇ ਸ਼੍ਰੇਅਸ ਅਈਅਰ ਨੇ 23 ਗੇਂਦਾਂ ਵਿੱਚ 50 ਦੌੜਾਂ ਬਣਾਈਆਂ। ਦੋਵਾਂ ਨੇ ਤੀਜੀ ਵਿਕਟ ਲਈ 107 ਦੌੜਾਂ ਜੋੜੀਆਂ। ਨਿਊਜ਼ੀਲੈਂਡ ਵੱਲੋਂ ਐਡਮ ਮਿਲਨ ਨੇ 19 ਦੌੜਾਂ ਦੇ ਕੇ 4 ਵਿਕਟਾਂ ਹਾਸਲ ਕੀਤੀਆਂ।














