ਪ੍ਰਕਾਸ਼ ਸਿੰਘ ਬਾਦਲ ਦੇ ਰਿਸ਼ਤੇਦਾਰ ਭੁਪਿੰਦਰ ਢਿੱਲੋਂ ਭਾਜਪਾ ’ਚ ਸ਼ਾਮਲ

Former Punjab Chief Minister Parkash Singh Badal’s cousin and longtime political secretary, Major (Retd) Bhupinder Singh Dhillon, joined the BJP in Chandigarh on Monday in the presence of Haryana Chief Minister Nayab Singh Saini and Punjab BJP president Kewal Singh Dhillon. His son Amarveer Singh Badal, president of the Sanaur Municipal Council in Patiala, also joined the party. Bhupinder Dhillon served as Parkash Badal’s political secretary for 25 years.

ਪ੍ਰਕਾਸ਼ ਸਿੰਘ ਬਾਦਲ ਦੇ ਰਿਸ਼ਤੇਦਾਰ ਭੁਪਿੰਦਰ ਢਿੱਲੋਂ ਭਾਜਪਾ ’ਚ ਸ਼ਾਮਲ

ਚੰਡੀਗੜ੍ਹ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਰਿਸ਼ਤੇਦਾਰ ਅਤੇ ਲੰਬੇ ਸਮੇਂ ਤੱਕ ਉਨ੍ਹਾਂ ਦੇ ਸਿਆਸੀ ਸਲਾਹਕਾਰ ਰਹੇ ਮੇਜਰ (ਸੇਵਾਮੁਕਤ) ਭੁਪਿੰਦਰ ਸਿੰਘ ਢਿੱਲੋਂ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।ਭੁਪਿੰਦਰ ਸਿੰਘ ਢਿੱਲੋਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਮੌਜੂਦਗੀ ਵਿੱਚ ਭਾਜਪਾ ਦੀ ਮੈਂਬਰਸ਼ਿਪ ਲਈ।

ਭੁਪਿੰਦਰ ਢਿੱਲੋਂ ਨੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨਾਲ 25 ਸਾਲ ਤੱਕ ਸਿਆਸੀ ਸਕੱਤਰ ਵਜੋਂ ਕੰਮ ਕੀਤਾ ਸੀ। ਪ੍ਰਕਾਸ਼ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂ ਅਤੇ ਪਾਰਟੀ ਦੇ ਸਰਪ੍ਰਸਤ ਰਹੇ ਸਨ।ਭੁਪਿੰਦਰ ਸਿੰਘ ਢਿੱਲੋਂ ਦੇ ਪੁੱਤਰ ਅਮਰਵੀਰ ਸਿੰਘ ਬਾਦਲ ਵੀ ਭਾਜਪਾ ਵਿੱਚ ਸ਼ਾਮਲ ਹੋਏ ਹਨ। ਅਮਰਵੀਰ ਸਿੰਘ ਬਾਦਲ ਇਸ ਸਮੇਂ ਪਟਿਆਲਾ ਦੇ ਸਨੌਰ ਨਗਰ ਕੌਂਸਲ ਦੇ ਪ੍ਰਧਾਨ ਹਨ।ਇਹ ਸ਼ਮੂਲੀਅਤ ਚੰਡੀਗੜ੍ਹ ਸਥਿਤ ਹਰਿਆਣਾ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਸੰਤ ਕਬੀਰ ਕੁਟੀਆ’ ਵਿਖੇ ਹੋਈ।

ਨਾਇਬ ਸਿੰਘ ਸੈਣੀ ਨੇ ਭੁਪਿੰਦਰ ਢਿੱਲੋਂ ਅਤੇ ਉਨ੍ਹਾਂ ਦੇ ਪੁੱਤਰ ਅਮਰਵੀਰ ਸਿੰਘ ਸਮੇਤ ਭਾਜਪਾ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਦਾ ਸਵਾਗਤ ਕੀਤਾ।ਸੈਣੀ ਨੇ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਸਨਮਾਨ ਅਤੇ ਮਾਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਵਿੱਚ ਪਾਰਟੀ ਹੋਰ ਮਜ਼ਬੂਤ ਹੋਈ ਹੈ।