ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਭਾਜਪਾ ਦੀ ਅਹਿਮ ਮੀਟਿੰਗ

ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਭਾਜਪਾ ਦੀ ਅਹਿਮ ਮੀਟਿੰਗ

ਚੰਡੀਗੜ੍ਹ-1 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਨੂੰ ਲੈ ਕੇ ਪੰਜਾਬ ਭਾਜਪਾ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਇਸ ਸਬੰਧ ਵਿੱਚ ਚੰਡੀਗੜ੍ਹ ਸਥਿਤ ਭਾਜਪਾ ਦੇ ਸੂਬਾ ਦਫ਼ਤਰ ਵਿੱਚ ਅੱਜ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਹਿੱਸਾ ਲੈਣ ਲਈ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦਫ਼ਤਰ ਪਹੁੰਚੇ। ਪਾਰਟੀ ਆਗੂਆਂ ਵੱਲੋਂ ਇਸ ਮੀਟਿੰਗ ਨੂੰ ਆਮ ਜਥੇਬੰਦਕ ਮੀਟਿੰਗ ਦੱਸਿਆ ਗਿਆ ਹੈ, ਹਾਲਾਂਕਿ ਕਿਸੇ ਵੀ ਖਾਸ ਏਜੰਡੇ ਬਾਰੇ ਕੋਈ ਅਧਿਕਾਰਕ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।

ਸੂਤਰਾਂ ਅਨੁਸਾਰ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਦੇ ਜਲੰਧਰ ਦੌਰੇ ਦੀਆਂ ਤਿਆਰੀਆਂ ਅਤੇ ਬੰਦੋਬਸਤਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਸਥਿਤ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਆ ਰਹੇ ਹਨ। ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਅਤੇ ਪ੍ਰਧਾਨ ਮੰਤਰੀ ਦੇ ਇਸ ਧਾਰਮਿਕ ਦੌਰੇ ਨੂੰ ਧਿਆਨ ਵਿੱਚ ਰੱਖਦਿਆਂ ਭਾਜਪਾ ਵੱਲੋਂ ਤਿਆਰੀਆਂ ਵਿੱਚ ਕੋਈ ਕਮੀ ਨਾ ਛੱਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।