ਪੰਜਾਬ 'ਚ ਅੱਜ ਤੋਂ ਮੌਸਮ ਬਦਲੇਗਾ, ਮੀਂਹ ਤੇ ਗੜੇਮਾਰੀ ਦਾ ਔਰੇਂਜ ਅਲਰਟ ਜਾਰੀ

ਪੰਜਾਬ 'ਚ ਅੱਜ ਤੋਂ ਮੌਸਮ ਬਦਲੇਗਾ, ਮੀਂਹ ਤੇ ਗੜੇਮਾਰੀ ਦਾ ਔਰੇਂਜ ਅਲਰਟ ਜਾਰੀ

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਦਾ ਮਿਜ਼ਾਜ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ 11 ਤੋਂ 14 ਜੂਨ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। 11 ਅਤੇ 12 ਜੂਨ ਲਈ ਔਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ।ਮੌਸਮ ਵਿਗਿਆਨੀਆਂ ਅਨੁਸਾਰ ਮਾਝਾ ਅਤੇ ਦੁਆਬਾ ਖੇਤਰ ਵਿੱਚ ਸਵੇਰ ਸਮੇਂ ਅਤੇ ਮਾਲਵਾ ਖੇਤਰ ਵਿੱਚ ਦੁਪਹਿਰ ਤੋਂ ਬਾਅਦ ਮੌਸਮ ਬਦਲ ਸਕਦਾ ਹੈ। ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਲਈ ਵੀ ਮੀਂਹ ਅਤੇ ਗਰਜ-ਚਮਕ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।ਇਸ ਤੋਂ ਪਹਿਲਾਂ ਪੰਜਾਬ ਭਰ ਵਿੱਚ ਭਾਰੀ ਗਰਮੀ ਦਾ ਦੌਰ ਜਾਰੀ ਰਿਹਾ। ਬਠਿੰਡਾ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 46.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ 42 ਡਿਗਰੀ, ਅੰਮ੍ਰਿਤਸਰ ਵਿੱਚ 43.2 ਡਿਗਰੀ, ਲੁਧਿਆਣਾ ਅਤੇ ਪਟਿਆਲਾ ਵਿੱਚ 43.6 ਡਿਗਰੀ, ਫਿਰੋਜ਼ਪੁਰ ਵਿੱਚ 43.3 ਡਿਗਰੀ ਅਤੇ ਫਾਜ਼ਿਲਕਾ ਵਿੱਚ 42.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਵਿਭਾਗ ਨੇ ਲੋਕਾਂ ਨੂੰ ਮੀਂਹ, ਤੇਜ਼ ਹਵਾਵਾਂ ਅਤੇ ਸੰਭਾਵਿਤ ਗੜੇਮਾਰੀ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।