ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਅੱਜ ਪਵੇਗਾ ਮੀਂਹ

ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਅੱਜ ਪਵੇਗਾ ਮੀਂਹ

ਚੰਡੀਗੜ੍ਹ-ਪੰਜਾਬ ਵਿੱਚ ਅੱਜ ਭਾਰੀ ਮੀਂਹ ਲਈ ਔਰੇਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 4 ਜ਼ਿਲ੍ਹਿਆਂ - ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਐਸਏਐਸ ਨਗਰ ਅਤੇ ਫ਼ਤਿਹਗੜ੍ਹ ਸਾਹਿਬ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਆਮ ਮੀਂਹ ਪੈਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪੰਜਾਬ ਤੋਂ ਇਲਾਵਾ, ਅੱਜ ਹਿਮਾਚਲ ਪ੍ਰਦੇਸ਼ ਵਿੱਚ ਇੱਕ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਪ੍ਰਭਾਵ ਪੰਜਾਬ ਵਿੱਚ ਵੀ ਦੇਖਣ ਨੂੰ ਮਿਲੇਗਾ। ਹਿਮਾਚਲ ਦੇ ਭਾਖੜਾ, ਪੋਂਗ ਅਤੇ ਰਣਜੀਤ ਸਾਗਰ ਡੈਮਾਂ ਵਿੱਚ ਪਾਣੀ ਦਾ ਪੱਧਰ ਪਹਿਲਾਂ ਹੀ ਤੇਜ਼ੀ ਨਾਲ ਭਰ ਰਿਹਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਪੰਜਾਬ ਲਈ ਆਫ਼ਤ ਲਿਆ ਸਕਦਾ ਹੈ। ਇਸ ਦੇ ਨਾਲ ਹੀ ਪਿਛਲੇ ਕੁਝ ਦਿਨਾਂ ਵਿੱਚ ਭਾਖੜਾ ਤੋਂ ਛੱਡੇ ਗਏ ਪਾਣੀ ਦਾ ਅਸਰ ਮੋਗਾ ਵਿੱਚ ਵੀ ਦੇਖਣ ਨੂੰ ਮਿਲਿਆ। ਵੀਰਵਾਰ ਨੂੰ ਸਤਲੁਜ ਦੇ ਪਾਣੀ ਦਾ ਪੱਧਰ ਵਧ ਗਿਆ। ਜਿਸ ਤੋਂ ਬਾਅਦ ਮੋਗਾ ਸਮੇਤ 8 ਜ਼ਿਲ੍ਹਿਆਂ ਦੇ ਕਈ ਪਿੰਡ ਹੁਣ ਹੜ੍ਹ ਦੀ ਲਪੇਟ ਵਿੱਚ ਹਨ। 22 ਅਗਸਤ 2025 ਨੂੰ ਸਵੇਰੇ 6 ਵਜੇ ਤੱਕ ਦੇ ਅੰਕੜਿਆਂ ਅਨੁਸਾਰ, ਪੰਜਾਬ ਦੇ ਤਿੰਨੋਂ ਵੱਡੇ ਡੈਮਾਂ ਵਿੱਚ ਪਾਣੀ ਦੇ ਪੱਧਰ ਵਿੱਚ ਵਾਧਾ ਹੋਇਆ ਹੈ।