ਪੰਜਾਬ ਦੇ ਲੱਖਾਂ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ, ਹਾਈ ਕੋਰਟ ਵੱਲੋਂ ਬਕਾਇਆ DA ਜਾਰੀ ਕਰਨ ਦੇ ਹੁਕਮ

ਪੰਜਾਬ ਦੇ ਲੱਖਾਂ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ, ਹਾਈ ਕੋਰਟ ਵੱਲੋਂ ਬਕਾਇਆ DA ਜਾਰੀ ਕਰਨ ਦੇ ਹੁਕਮ

ਚੰਡੀਗੜ੍ਹ-Punjab and Haryana High Court ਨੇ ਪੰਜਾਬ ਦੇ ਲੱਖਾਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੰਦਿਆਂ ਰਾਜ ਸਰਕਾਰ ਨੂੰ ਬਕਾਇਆ ਮਹਿੰਗਾਈ ਭੱਤਾ (DA) ਅਤੇ ਸੋਧੀ ਹੋਈ ਪੈਨਸ਼ਨ ਦੇ ਬਕਾਏ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

ਅਦਾਲਤ ਨੇ ਆਦੇਸ਼ ਦਿੱਤਾ ਕਿ 2016 ਤੋਂ ਲੰਬਿਤ ਪਿਆ ਡੀਏ ਅਤੇ ਸੋਧੀ ਪੈਨਸ਼ਨ ਦੇ ਬਕਾਏ 30 ਅਪ੍ਰੈਲ ਤੱਕ ਜਾਰੀ ਕੀਤੇ ਜਾਣ। ਇਹ ਫੈਸਲਾ ਸਿਰਫ਼ ਪਟੀਸ਼ਨਰਾਂ ਲਈ ਹੀ ਨਹੀਂ, ਸਗੋਂ ਬੋਰਡਾਂ ਅਤੇ ਕਾਰਪੋਰੇਸ਼ਨਾਂ ਸਮੇਤ ਸਾਰੇ ਯੋਗ ਪੰਜਾਬ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ’ਤੇ ਲਾਗੂ ਹੋਵੇਗਾ।

ਇਹ ਹੁਕਮ ਜਸਟਿਸ Harpreet Singh Brar ਨੇ Surinder Singh ਅਤੇ ਹੋਰਾਂ ਵੱਲੋਂ ਦਾਇਰ ਪਟੀਸ਼ਨਾਂ ’ਤੇ ਸੁਣਵਾਈ ਦੌਰਾਨ ਜਾਰੀ ਕੀਤਾ।

ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਆਦੇਸ਼ ਦੀ ਪਾਲਣਾ ਕਰਨ ਅਤੇ ਤਿੰਨ ਮਹੀਨਿਆਂ ਦੇ ਅੰਦਰ ਅਦਾਲਤ ਨੂੰ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

ਪਟੀਸ਼ਨਾਂ ਵਿੱਚ ਦੱਸਿਆ ਗਿਆ ਸੀ ਕਿ 2016 ਤੋਂ ਆਪਣੇ ਬਕਾਏ ਦੀ ਉਡੀਕ ਕਰਦੇ ਹੋਏ 35,000 ਤੋਂ ਵੱਧ ਪੈਨਸ਼ਨਰਾਂ ਦੀ ਮੌਤ ਹੋ ਚੁੱਕੀ ਹੈ। ਅਦਾਲਤ ਨੇ ਕਿਹਾ ਕਿ ਜਦੋਂ ਸਰਕਾਰ ਵੱਲੋਂ ਸੋਧੀ ਤਨਖਾਹ ਅਤੇ ਡੀਏ ਲਾਗੂ ਕਰ ਦਿੱਤਾ ਗਿਆ ਹੈ ਤਾਂ ਯੋਗ ਪੈਨਸ਼ਨਰਾਂ ਨੂੰ ਆਪਣੇ ਹੱਕਾਂ ਤੋਂ ਵਾਂਝਾ ਨਹੀਂ ਰੱਖਿਆ ਜਾ ਸਕਦਾ।