ਪੰਜਾਬ ਦੇ ਸਰਕਾਰੀ ਸਕੂਲਾਂ ’ਚ ਨਸ਼ਿਆਂ ਦੀ ਪਛਾਣ ਲਈ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ

Teachers in Punjab government schools are receiving special training to identify early signs of drug and substance use among schoolchildren. Experts from Dr BR Ambedkar Institute of Medical Sciences (AIMS), Mohali, are providing the training under the AAP government’s ‘Yuddh Nasheyan Virudh’ campaign.

ਪੰਜਾਬ ਦੇ ਸਰਕਾਰੀ ਸਕੂਲਾਂ ’ਚ ਨਸ਼ਿਆਂ ਦੀ ਪਛਾਣ ਲਈ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ

ਲੁਧਿਆਣਾ/ਮੋਹਾਲੀ-ਪੰਜਾਬ ਵਿੱਚ ਸਕੂਲੀ ਬੱਚਿਆਂ ਵਿੱਚ ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਨੂੰ ਲੈ ਕੇ ਚਿੰਤਾ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਬੱਚਿਆਂ ਵਿੱਚ ਨਸ਼ੇ ਦੀ ਸ਼ੁਰੂਆਤੀ ਪਛਾਣ ਕਰਨ ਲਈ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਸਿਖਲਾਈ ਦਾ ਉਦੇਸ਼ ਅਜਿਹੇ ਬੱਚਿਆਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਇਲਾਜ ਅਤੇ ਕਾਊਂਸਲਿੰਗ ਲਈ ਭੇਜਣਾ ਹੈ।

ਇਹ ਸਿਖਲਾਈ ਮੋਹਾਲੀ ਸਥਿਤ ਡਾ. ਬੀ.ਆਰ. ਅੰਬੇਡਕਰ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਦੇ ਮਾਹਿਰਾਂ ਵੱਲੋਂ ਦਿੱਤੀ ਜਾ ਰਹੀ ਹੈ। ਇਹ ਮੁਹਿੰਮ ਆਮ ਆਦਮੀ ਪਾਰਟੀ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਚਲਾਈ ਜਾ ਰਹੀ ਹੈ।

ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਦੇ ਸਰਹੱਦੀ ਇਲਾਕਿਆਂ ਨਾਲ ਜੁੜੇ ਹੋਣ ਦੇ ਮੱਦੇਨਜ਼ਰ ਇਨ੍ਹਾਂ ਜ਼ਿਲ੍ਹਿਆਂ ਦੇ ਅਧਿਆਪਕਾਂ ਨੂੰ ਸਿਖਲਾਈ ਦੇਣ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਅੰਮ੍ਰਿਤਸਰ ਤੋਂ ਸ਼ੁਰੂ ਹੋਈ ਇਹ ਸਿਖਲਾਈ ਫਾਜ਼ਿਲਕਾ, ਤਰਨ ਤਾਰਨ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ।

ਇਸੇ ਤਹਿਤ ਪਠਾਨਕੋਟ ਵਿੱਚ ਵੀ ਇਸ ਹਫ਼ਤੇ ਅਧਿਆਪਕਾਂ ਦੀ ਸਿਖਲਾਈ ਸ਼ੁਰੂ ਹੋ ਗਈ ਹੈ। ਸਿਖਲਾਈ ਦੌਰਾਨ ਅਧਿਆਪਕਾਂ ਨੂੰ ਬੱਚਿਆਂ ਵਿੱਚ ਨਸ਼ੇ ਦੀ ਸ਼ੁਰੂਆਤੀ ਵਰਤੋਂ ਦੇ ਸੰਕੇਤਾਂ ਦੀ ਪਛਾਣ ਕਰਨ ਅਤੇ ਲੋੜ ਪੈਣ ’ਤੇ ਉਨ੍ਹਾਂ ਨੂੰ ਇਲਾਜ ਤੇ ਕਾਊਂਸਲਿੰਗ ਨਾਲ ਜੋੜਨ ਲਈ ਤਿਆਰ ਕੀਤਾ ਜਾ ਰਿਹਾ ਹੈ।