ਪੰਜਾਬ ਲੈਂਡ ਪੂਲਿੰਗ ਪਾਲਿਸੀ ਨੂੰ ਲੈ ਕੇ ਘਿਰੀ ਪੰਜਾਬ ਸਰਕਾਰ

ਪੰਜਾਬ ਲੈਂਡ ਪੂਲਿੰਗ ਪਾਲਿਸੀ ਨੂੰ ਲੈ ਕੇ ਘਿਰੀ ਪੰਜਾਬ ਸਰਕਾਰ

ਚੰਡੀਗੜ੍ਹ-ਲੈਂਡ ਪੂਲਿੰਗ ਪਾਲਿਸੀ ਜਿਸ ਦਾ ਕਿ ਲਗਾਤਾਰ ਵਿਰੋਧ ਜਾਰੀ ਹੈ ਅਤੇ ਇਸੇ ਤਹਿਤ ਹੁਣ ਪੰਜਾਬ ਸਰਕਾਰ ਆਪਣੀ ਲੈਂਡ ਪੂਲਿੰਗ ਪਾਲਿਸੀ ਨੂੰ ਲੈ ਕੇ ਘਿਰਦੀ ਹੋਈ ਨਜ਼ਰ ਆ ਰਹੀ ਹੈ।  ਜਾਣਕਾਰੀ ਮੁਤਾਬਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ’ਤੇ ਅੱਜ ਯਾਨੀਕਿ 7 ਅਗਸਤ ਤੱਕ ਰੋਕ ਲਗਾ ਦਿੱਤੀ ਹੈ। ਵਿਰੋਧੀ ਪਾਰਟੀਆਂ ਵੀ ਸੂਬਾ ਸਰਕਾਰ ਨੂੰ ਘੇਰ ਰਹੀਆਂ ਹਨ। ਜਿਸ ਕਰਕੇ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਲੈਂਡ ਪੂਲਿੰਗ ਪਾਲਿਸੀ ਦੇ ਖਿਲਾਫ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਕੋਰ ਕਮੇਟੀ, ਵਰਕਿੰਗ ਕਮੇਟੀ, ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਸੰਯੁਕਤ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਹੋਵੇਗੀ। ਇਸਦੇ ਨਾਲ ਹੀ ਪਾਰਟੀ ਵੱਲੋਂ 18 ਮਹਾਸਚਿਵਾਂ ਦੀ ਨਿਯੁਕਤੀ ਵੀ ਕੀਤੀ ਗਈ ਹੈ, ਜਿਸ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਸੰਬੰਧੀ ਜਾਣਕਾਰੀ ਪਾਰਟੀ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ। 
੍ਵਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਉੱਤੇ 18 ਜਨਰਲ ਸਕੱਤਰਾਂ ਦੀ ਲਿਸਟ ਵੀ ਜਾਰੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਜੀ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਅੱਗੇ ਵਧਾਉਂਦੇ ਹੋਏ ਅੱਜ ਪਾਰਟੀ ਦੇ 18 ਜਨਰਲ ਸਕੱਤਰਾਂ ਦਾ ਐਲਾਨ ਕੀਤਾ ਹੈ।   ਲੈਂਡ ਪੂਲਿੰਗ ਨੀਤੀ ਦੇ ਖ਼?ਲਾਫ਼ ਅਕਾਲੀ ਦਲ ਨੇ ਲੁਧਿਆਣਾ ਚੋਣਾਂ ਦੇ ਸਮੇਂ ਹੀ ਸੰਘਰਸ਼ ਦੀ ਘੋਸ਼ਣਾ ਕਰ ਦਿੱਤੀ ਸੀ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਤੋਂ ਹੀ ਆਪਣੀਆਂ ਰੈਲੀਆਂ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਹ ਮੋਹਾਲੀ, ਲੁਧਿਆਣਾ ਸਮੇਤ ਰਾਜ ਦੇ ਕਈ ਵੱਡੇ ਸ਼ਹਿਰਾਂ ਵਿੱਚ ਰੈਲੀਆਂ ਕਰ ਚੁੱਕੇ ਹਨ। ਉਨ੍ਹਾਂ ਐਲਾਨ ਕੀਤਾ ਹੈ ਕਿ ਜਦ ਤੱਕ ਸਰਕਾਰ ਇਹ ਨੀਤੀ ਵਾਪਸ ਨਹੀਂ ਲੈਂਦੀ, ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ।